ਬਠਿੰਡਾ: ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਮਾਮਲੇ ਨੂੰ ਲੈ ਕੇ ਸ਼ਹਿਰ ਵਿੱਚ ਸਟੂਡੈਂਟ ਯੂਨੀਅਨ ਵੱਲੋਂ ਦੇਸ਼ ਦੇ ਕਾਨੂੰਨ ਵਿਵਸਥਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੇ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਦੇਸ਼ ਦੀ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਜਿਸ ਦੇ ਕਾਰਨ ਗ਼ਲਤ ਅਨਸਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ।
ਮਹਿਲਾ ਡਾਕਟਰ ਲਈ ਸਾਰਾ ਦੇਸ਼ ਕਰ ਰਿਹਾ ਇਨਸਾਫ਼ ਦੀ ਮੰਗ - hyderabad rape case
ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਮਾਮਲੇ ਨੂੰ ਲੈ ਕੇ ਬਠਿੰਡਾ ਵਿੱਚ ਸਟੂਡੈਂਟ ਯੂਨੀਅਨ ਵੱਲੋਂ ਦੇਸ਼ ਦੇ ਕਾਨੂੰਨ ਵਿਵਸਥਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੇ ਚਲਦਿਆਂ ਦੇਸ਼ ਵਿੱਚ ਰਹਿਣ ਵਾਲੀ ਹਰ ਔਰਤ ਤੇ ਬੱਚੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਇਹ ਪ੍ਰਸ਼ਾਸਨ ਰਾਜ ਨਹੀਂ ਬਲਕਿ ਜੰਗਲ ਰਾਜ ਹੈ ਤੇ ਇਸ ਸਮੇਂ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਮ੍ਰਿਤਕ ਡਾਕਟਰ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਫ਼ਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਤਾਂ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਵਾਰਦਾਤ ਨਾ ਹੋ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੈਦਰਾਬਾਦ ਵਿੱਚ ਇੱਕ ਵੈਟਰਨਰੀ ਡਾਕਟਰ ਦਾ ਜਬਰ ਜਨਾਹ ਕਰਕੇ ਕਤਲ ਕਰ ਦਿੱਤਾ ਗਿਆ ਸੀ। ਉਸ ਨੂੰ ਇਨਸਾਫ਼ ਦਿਵਾਉਣ ਲਈ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।