ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੋਣ ਰੈਲੀ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਬੇਅਦਬੀ ਮਾਮਲੇ ਅਤੇ ਬਹਿਬਲ ਗੋਲੀ ਕਾਂਡ ਮਾਮਲੇ ਨੂੰ ਲੈ ਕੇ ਬਣਾਈ ਗਈ ਐੱਸਆਈਟੀ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਆਉਣ ਵਾਲੀ ਚੋਣਾਂ 'ਚ ਕਾਂਗਰਸ ਪਾਰਟੀ ਤੋਂ ਚੋਣ ਲੜ ਸਕਦੇ ਹਨ ਕਿਉਂਕਿ ਉਹ ਕਾਂਗਰਸ ਪਾਰਟੀ ਦੀ ਹੀ ਭਾਸ਼ਾ ਬੋਲਦਾ ਹੈ।
ਕਾਂਗਰਸ ਵੱਲੋਂ ਚੋਣ ਲੜ ਸਕਦੇ ਹਨ ਐੱਸਆਈਟੀ ਅਧਿਕਾਰੀ: ਸੁਖਬੀਰ - Sukhbir badal
ਬਠਿੰਡਾ 'ਚ ਸਾਬਕਾ ਉੱਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚੋਣ ਰੈਲੀ ਕੀਤੀ। ਇਸ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਚਹਿਲ ਨੇ ਅਕਾਲੀ ਦਲ ਦਾ ਹੱਥ ਫੜਿਆ। ਇਸ ਮੌਕੇ ਅਕਾਲੀ ਦਲ ਪਾਰਟੀ ਦੇ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਸਣੇ ਕਈ ਹੋਰ ਅਕਾਲੀ ਲੀਡਰ ਵੀ ਮੌਜੂਦ ਰਹੇ।
ਸੁਖਬੀਰ ਬਾਦਲ ਦੀ ਚੋਣ ਰੈਲੀ
ਸਾਬਕਾ ਉਪ ਮੰਤਰੀ ਸੁਖਬੀਰ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਸੁਖਦੇਵ ਸਿੰਘ ਸਾਡੀ ਪਾਰਟੀ 'ਚ ਸ਼ਾਮਲ ਹੋ ਗਏ ਹਨ ਤੇ ਅਕਾਲੀ ਦਲ ਪਾਰਟੀ ਹੋਰ ਵੱਡੀ ਹੋ ਚੁੱਕੀ ਹੈ। ਉਨ੍ਹਾਂ ਨੇ ਸੁਖਦੇਵ ਸਿੰਘ ਚਹਿਲ ਨੂੰ ਕਿਹਾ ਕਿ ਜੇਕਰ ਹੁਣ ਸਾਡੀ ਸਰਕਾਰ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਪਿੰਡ 'ਚ ਟਰਾਲੀ ਭਰ ਕੇ ਨੋਟਾਂ ਦੀ ਲੈ ਕੇ ਆਉਣਗੇ।
ਉੱਥੇ ਹੀ ਸੁਖਬੀਰ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਕਾਂਗਰਸ ਪਾਰਟੀ ਦੀਆਂ ਛੋਟੀਆਂ ਗ੍ਰਾਂਟਾਂ ਲੈਣ ਦੀ ਲੋੜ ਨਹੀਂ ਹੈ।