ਕਾਂਗਰਸ ਦਾ ਮੈਨੀਫ਼ੈਸਟੋ ਲੋਕਾਂ ਨੂੰ ਗੁੰਮਰਾਹ ਤੇ ਬੇਵਕੂਫ਼ ਬਣਾਉਣ ਵਾਲਾ: ਖਹਿਰਾ - ਸੁਖਪਾਲ ਸਿੰਘ ਖਹਿਰਾ
ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਭੁਚੋ ਮੰਡੀ ਵਿਖੇ ਲਗਭਗ ਦੱਸ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕਿ ਉਹ ਉਨ੍ਹਾਂ ਨੂੰ ਲੋਕ ਸਭਾ ਸੀਟ ਤੋਂ ਜਿੱਤ ਪ੍ਰਾਪਤ ਕਰਵਾਉਣ।
ਸੁਖਪਾਲ ਖਹਿਰਾ
ਬਠਿੰਡਾ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਸੁਖਪਾਲ ਸਿੰਘ ਖਹਿਰਾ ਨੇ ਭੁਚੋ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਵਲੋਂ ਜਾਰੀ ਕੀਤੇ ਗਏ ਚੋਣ ਮੈਨੀਫ਼ੈਸਟੋ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਚੋਣ ਮੈਨੀਫ਼ੈਸਟੋ ਲੋਕਾਂ ਨੂੰ ਗੁੰਮਰਾਹ ਤੇ ਬੇਵਕੂਫ਼ ਬਣਾਉਣ ਵਾਲਾ ਹੈ ਕਿਉਂਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ ਤੇ ਅਜੇ ਤੱਕ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ।
ਸੁਖਪਾਲ ਖਹਿਰਾ ਨੇ ਕਿਹਾ ਕਿ ਜੇ ਕੋਈ ਵੀ ਪਾਰਟੀ ਆਪਣਾ ਮੈਨੀਫ਼ੈਸਟੋ ਜਾਰੀ ਕਰਦੀ ਹੈ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਵੱਲੋਂ ਇੱਕ ਐਫੀਡੇਵਿਟ ਦਿੱਤਾ ਚਾਹੀਦਾ ਹੈ।
ਇਸ ਦੇ ਨਾਲ ਹੀ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਕਿਹਾ ਸੀ ਕਿ ਉਹ ਚਾਰ ਹਫ਼ਤੇ ਵਿੱਚ ਹੀ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਕੁਝ ਨਹੀਂ ਹੋਇਆ। ਜਿਵੇਂ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਨਸ਼ਾ ਵਿਕ ਰਿਹਾ ਸੀ ਤੇਉਸੇ ਤਰ੍ਹਾਂਕਾਂਗਰਸ ਦੇ ਰਾਜ 'ਚ ਵਿਕ ਰਿਹਾ ਹੈ।