ਪੰਜਾਬ

punjab

ETV Bharat / state

ਅੱਤਵਾਦੀ ਗਤੀਵਿਧੀਆਂ ਦਾ ਸ਼ੱਕੀ ਬਠਿੰਡਾ ਯੂਨੀਵਰਸਿਟੀ ਤੋਂ ਕਾਬੂ - jammu police

ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਸ਼ੱਕ ਕਰਕੇ ਜੰਮੂ-ਕਸ਼ਮੀਰ ਪੁਲਿਸ ਨੇ ਬਠਿੰਡਾ ਯੂਨੀਵਰਸਿਟੀ ਤੋਂ ਇੱਕ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਹੈ।

a

By

Published : Apr 23, 2019, 6:28 PM IST

ਬਠਿੰਡਾ: ਜੰਮੂ-ਕਸ਼ਮੀਰ ਪੁਲਿਸ ਨੇ ਬਠਿੰਡਾ ਦੀ ਕੇਂਦਰੀ ਯੂਨੀਵਰਸਿਟੀ ਤੋਂ ਇੱਕ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਖ਼ਦਸ਼ੇ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

ਬਠਿੰਡਾ ਯੂਨੀਵਰਸਿਟੀ ਤੋਂ ਵਿਦਿਆਰਥੀ ਕਾਬੂ

ਬਠਿੰਡਾ ਦੇ ਐੱਸਐੱਸਪੀ ਨਾਨਕ ਸਿੰਘ ਨੇ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਆਈ ਪੁਲਿਸ ਨੇ ਬਠਿੰਡਾ ਦੀ ਕੇਂਦਰੀ ਯੂਨੀਵਰਸਿਟੀ ਤੋਂ ਹਿਲਾਲ ਅਹਿਮਦ ਨਾਂਅ ਦੇ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਨੂੰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਖ਼ਦਸ਼ੇ ਦੇ ਚਲਦਿਆਂ ਗ੍ਰਿਫ਼ਤਾਰ ਕੀਤਾ ਹੈ।

ਫ਼ਿਲਹਾਲ ਪੁਲਿਸ ਇਸ ਵਿਦਿਆਰਥੀ ਬਾਰੇ ਕੋਈ ਢੁਕਵੀਂ ਜਾਣਕਾਰੀ ਨਹੀਂ ਦੇ ਸਕੀ ਹੈ ਅਤੇ ਨਾ ਹੀ ਯੂਨੀਵਰਸਿਟੀ ਪ੍ਰਸ਼ਾਸ਼ਨ ਇਸ ਬਾਬਾਤ ਦੱਸਣ ਲਈ ਖੁੱਲ੍ਹ ਕੇ ਸਾਹਮਣੇ ਆ ਰਿਹਾ ਹੈ।

ABOUT THE AUTHOR

...view details