ਬਠਿੰਡਾ:ਪਿਛਲੇ ਲੰਬੇ ਸਮੇਂ ਤੋ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਵੱਲੋਂ ਮੁਕੰਮਲ ਤੌਰ ਤੇ ਹੜਤਾਲ ਕਰਦਿਆਂ ਸ਼ਹਿਰ ਵਿਚ ਸਾਫ ਸਫਾਈ ਦਾ ਕੰਮ ਬੰਦ ਕਰ ਦਿੱਤਾ ਗਿਆ। ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਠੇਕੇਦਾਰ ਦੇ ਅਧੀਨ ਕੰਮ ਕਰ ਰਹੇ ਹਨ ਕੋਰੋਨਾ ਜਿਹੀ ਮਹਾਂਮਾਰੀ ਦੇ ਵਿਚ ਉਨ੍ਹਾਂ ਦੇ ਕੁਝ ਸਾਥੀ ਬੀਮਾਰ ਹੋ ਗਏ ਜਿਨ੍ਹਾਂ ਦਾ ਇਲਾਜ ਵੀ ਉਨ੍ਹਾਂ ਆਪ ਕਰਵਾਇਆ ਗਿਆ।
ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ - ਪਟਿਆਲਾ ਵਿੱਚ ਪ੍ਰਦਰਸ਼ਨ
ਸਫਾਈ ਸੇਵਕਾਂ ਵੱਲੋਂ ਮੁਕੰਮਲ ਤੌਰ ਤੇ ਹੜਤਾਲ ਕਰਦਿਆਂ ਸ਼ਹਿਰ ਵਿਚ ਸਾਫ ਸਫਾਈ ਦਾ ਕੰਮ ਬੰਦ ਕਰ ਦਿੱਤਾ ਗਿਆ।ਪੰਦਰਾਂ ਜੂਨ ਨੂੰ ਸਫਾਈ ਕਰਮਚਾਰੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਹੁਣ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ ਤਾਂ ਉਨ੍ਹਾਂ ਨੂੰ ਇਨ੍ਹਾਂ ਅਸਾਮੀਆਂ ਵਿੱਚ ਅਡਜਸਟ ਨਹੀਂ ਕੀਤਾ ਜਾ ਰਿਹਾ ਉਹ ਪਿਛਲੇ ਕਈ ਸਾਲਾਂ ਤੋਂ ਠੇਕੇਦਾਰ ਅਧੀਨ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਆਉਂਦੇ ਦਿਨਾਂ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਪ੍ਰਦਰਸ਼ਤ ਕਰਨਗੇ।
ਪੰਦਰਾਂ ਜੂਨ ਨੂੰ ਸਫਾਈ ਕਰਮਚਾਰੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨਿਆ ਤਾਂ ਉਹ ਆਉਂਦੇ ਦਿਨਾਂ ਵਿੱਚ ਉਹ ਪੰਜਾਬ ਦੀਆਂ ਸੜਕਾਂ ਅਤੇ ਰੇਲਵੇ ਟਰੈਕ ਜਾਮ ਕਰਨਗੇ।