ਬਠਿੰਡਾ: ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਆਪਣੇ ਢਾਂਚੇ ਵਿੱਚ ਕਈ ਤਰ੍ਹਾਂ ਦੇ ਫੇਰਬਦਲ ਕੀਤੇ ਸਨ। ਇਨ੍ਹਾਂ ਫੇਰ ਬਦਲਾਂ ਵਿੱਚ ਅਹਿਮ ਫੇਰ ਬਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਦਲ ਦੀ ਕੋਰ ਕਮੇਟੀ ਵਿੱਚ ਸ਼ਾਮਲ ਕਰਨਾ ਵੀ ਹੈ। ਲੌਂਗੋਵਾਲ ਨੂੰ ਕੋਰ ਕਮੇਟੀ 'ਚ ਸ਼ਾਮਲ ਕਰਨ ਨੂੰ ਲੈ ਕੇ ਸਿਆਸਤ ਵੀ ਭਗ ਚੁੱਕੀ ਹੈ। ਆਮ ਆਦਮੀ ਪਾਰਟੀ ਇਸ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਇਸ ਮਾਮਲੇ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਅਤੇ ਗੋਬਿੰਦ ਸਿੰਘ ਲੌਂਗੋਵਾਲ ਤੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫੇ ਦੀ ਮੰਗ ਕੀਤੀ ਹੈ।
ਲੌਂਗੋਵਾਲ ਨੂੰ ਕੋਰ ਕਮੇਟੀ 'ਚ ਲੈਣਾ ਸਿੱਖ ਕੌਮ ਤੇ ਸੰਵਿਧਾਨ ਦੀ ਤੌਹੀਨ: 'ਆਪ'
ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕਰਨ 'ਤੇ ਇਤਰਾਜ਼ ਜਤਾਇਆ ਹੈ ਅਤੇ ਲੌਂਗੋਵਾਲ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਬਲਜਿੰਦਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕੇਮਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ। ਇਸ ਸੰਸਥਾ ਨੂੰ ਅਕਾਲੀ ਦਲ ਨੇ ਅਸਿੱਧੇ 'ਤੌਰ 'ਤੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣਾ ਦੋਹਰਾ ਸੰਵਿਧਾਨ ਬਣਾ ਰੱਖਿਆ ਹੈ। ਜਿਸ ਵਿਰੁੱਧ 'ਆਪ' ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰੇਗੀ।
ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਰਵ ਸਾਂਝੀ ਸੰਸਥਾ ਹੈ। ਜਿਸ ਦਾ ਕੰਮ ਗੁਰਧਾਮਾ ਦੀ ਸੇਵਾ ਕਰਨਾ ਅਤੇ ਸਰਬੱਤ ਦੇ ਭਲੇ ਲਈ ਬਿਨ੍ਹਾ ਕਿਸੇ ਵਿਤਕਰੇ ਤੋਂ ਮਨੁੱਖਤਾ ਦੀ ਸੇਵਾ ਕਰਨਾ ਹੈ। ਪਰ ਹੁਣ ਲੌਂਗੋਵਾਲ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕਰ ਕੇ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੀ ਅਧਿਕਾਰਤ ਤੌਰ 'ਤੇ "ਸੇਵਾਦਾਰ" ਸੰਸਥਾ ਬਣ ਗਈ ਹੈ। 'ਆਪ' ਨੇ ਆਖਿਆ ਕਿ ਅਕਾਲੀ ਦਲ ਦੇ ਦੋਹਰੇ ਕਿਰਦਾਰ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੂੰ ਦਲ ਦੀ ਮਾਨਤਾ ਰੱਦ ਕਰਨ ਦੀ ਅਪੀਲ ਕਰੇਗੀ।