ਫਿਰੌਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ ਤਲਵੰਡੀ ਸਾਬੋ ਬਠਿੰਡਾ:ਤਲਵੰਡੀ ਸਾਬੋ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਹਨ।
ਪੀੜਤ ਦੀ ਸ਼ਿਕਾਇਤ ਉਤੇ ਕੀਤੀ ਕਾਰਵਾਈ: ਜ਼ਿਕਰਯੋਗ ਹੈ ਕਿ ਪਿਛਲੇ ਦਿਨ ਹੀ ਪੁਲਿਸ ਨੂੰ ਰੱਖਾ ਰਾਮ ਪੁੱਤਰ ਬ੍ਰਿਜ ਲਾਲ ਨੇ ਸ਼ਿਕਾਈਤ ਕੀਤੀ ਸੀ। ਕਿ ਰਾਜਦੀਪ ਸਿੰਘ ਦੇ ਨਾਲ ਦੋ ਹੋਰ ਨੌਜਵਾਨਾਂ ਨੇ ਉਹਨਾਂ ਦੀ ਦੁਕਾਨ ਵਿੱਚ ਦਾਖਲ ਹੋ ਕੇ 10 ਹਜ਼ਾਰ ਫਿਰੌਤੀ ਦੀ ਮੰਗ ਕੀਤੀ। ਇਸ ਦੇ ਨਾਲ ਹੀ ਨੌਜਵਾਨਾਂ ਨੇ ਦੁਕਾਨਦਾਰ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਧਮਕੀਆਂ ਵੀ ਦਿੱਤੀਆਂ।
ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ: ਥਾਣਾ ਤਲਵੰਡੀ ਸਾਬੋ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਡੀ ਐੱਸ ਪੀ ਤਲਵੰਡੀ ਸਾਬੋ ਬੂਟਾ ਸਿੰਘ ਨੇ ਦੱਸਿਆ ਸ਼ਿਕਾਇਤ ਉਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਦੋ ਮੁਲਜ਼ਮਾਂ ਨੂੰ ਕਾਬੂ ਵੀ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਣ ਰਾਜਦੀਪ ਸਿੰਘ ਅਤੇ ਧਰਮਪ੍ਰੀਤ ਸਿੰਘ ਉਰਫ ਧਾਮੀ ਵਾਸੀ ਮਲਕਾਣਾ ਵਜ਼ੋ ਹੋਈ ਹੈ। ਮੁਲਜ਼ਮਾਂ ਕੋਲੋ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਹਨ। ਤੀਸਰੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਮੁਲਜ਼ਮਾਂ ਉਤੇ ਪਹਿਲਾਣ ਵੀ ਦਰਜ਼ ਹਨ ਮਾਮਲੇ: ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਲਜ਼ਮਾਂ ਦੀ ਪੁਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ। ਕਿ ਮੁਲਜ਼ਮ ਰਾਜਦੀਪ ਸਿੰਘ ਖਿਲਾਫ 11 ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲੇ ਦਰਜ਼ ਹਨ। ਉਹਨਾਂ ਦਾਅਵਾ ਕੀਤਾ ਕਿ ਤੀਜੇ ਕਥਿਤ ਆਰੋਪੀ ਨੂੰ ਵੀ ਜਲਦੀ ਕਾਬੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ:-ਸਵਾਰੀਆਂ ਛੱਡ ਸਮੇਂ ਤੋਂ ਪਹਿਲਾਂ ਉੱਡਿਆ ਜਹਾਜ਼, ਯਾਤਰੀਆਂ ਨੇ ਕੀਤਾ ਹੰਗਾਮਾ