ਬਠਿੰਡਾ: ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਵੱਲੋਂ ਫ਼ਰਵਰੀ ਮਹੀਨੇ ਤੋਂ ਬਕਾਇਆ ਪਈ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਖ਼ਜ਼ਾਨਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।
ਤਨਖ਼ਾਹ ਨਾ ਮਿਲਣ 'ਤੇ ਅਧਿਆਪਕਾਂ ਨੇ ਖਜ਼ਾਨਾ ਦਫ਼ਤਰ ਦਾ ਕੀਤਾ ਘਿਰਾਓ - teachers protest
ਫ਼ਰਵਰੀ ਮਹੀਨੇ ਤੋਂ ਬਕਾਇਆ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਅਧਿਕਾਪਕਾਂ ਨੇ ਜ਼ਿਲ੍ਹਾ ਬਠਿੰਡਾ ਦੇ ਖ਼ਜ਼ਾਨਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ।
ਫ਼ੋਟੋ।
ਸਾਲਾਨਾ ਇਨਕਮ ਟੈਕਸ ਭਰੇ ਜਾਣ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆਂ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ 2 ਮਹੀਨਿਆਂ ਤੋਂ ਤਨਖ਼ਾਹ ਹੀ ਨਹੀਂ ਦਿੱਤੀ ਜਾਵੇਗੀ ਤਾਂ ਉਹ ਟੈਕਸ ਕਿੱਥੋਂ ਭਰਨਗੇ।
ਇਸ ਤੋਂ ਇਲਾਵਾ ਉਨ੍ਹਾਂ ਚੋਣਾਂ ਦੌਰਾਨ ਮਨਪ੍ਰੀਤ ਬਾਦਲ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਝੂਠਾ ਦੱਸਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਹਰ ਵਾਰ ਖਜ਼ਾਨਾ ਖਾਲੀ ਹੋਣ ਦਾ ਦੀ ਗੱਲ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲਗਭਗ 1300 ਦੇ ਕਰੀਬ ਅਧਿਆਪਕਾਂ ਦੀ ਤਨਖ਼ਾਹਾਂ ਰੋਕੀਆਂ ਗਈਆਂ ਹਨ।