ਅਧਿਆਪਕ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾਂ ਸਿੱਖਿਆ ਅਫ਼ਸਰ ਦੇ ਦਫ਼ਤਰ ਦਾ ਕੀਤਾ ਘਿਰਾਓ - teacher protest in punjab
ਬਠਿੰਡਾ: ਜ਼ਿਲ੍ਹਾ ਪ੍ਰਸ਼ਾਸਨ ਦੇ ਬਾਹਰ ਖੜ੍ਹੀ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਅਧਿਆਪਕਾਂ ਨੇ ਗੇਟ 'ਤੇ ਹੀ ਲਗਾਇਆ ਧਰਨਾ। ਪੰਜਾਬ ਸਰਕਾਰ ਵਿਰੁੱਧ ਜੰਮ ਕੇ ਕੀਤੀ ਨਾਹਰੇਬਾਜ਼ੀ। ਪ੍ਰਦਰਸ਼ਨਕਾਰੀਆਂ ਅਤੇ ਅਧਿਆਪਕਾਂ ਵਿਚਕਾਰ ਧੱਕਾ-ਮੁੱਕੀ ਵੀ ਹੋਈ।
ਅਧਿਆਪਕ ਸੰਘਰਸ਼ ਕਮੇਟੀ ਬਠਿੰਡਾ ਵੱਲੋਂ ਅੱਜ ਜ਼ਿਲ੍ਹਾਂ ਸਿੱਖਿਆ ਅਫ਼ਸਰ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਇਕੱਠੇ ਹੋਏ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਹਰੇਬਾਜ਼ੀ ਕਰਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਦੇ ਗੇਟ 'ਤੇ ਪਹੁੰਚੇ ਜਿੱਥੇ ਗੇਟ ਜ਼ਿਲ੍ਹਾ ਪ੍ਰਸ਼ਾਸਨ ਦੇ ਗੇਟ 'ਤੇ ਖੜ੍ਹੇ ਪੁਲਿਸ ਵੱਲੋਂ ਉਨ੍ਹਾਂ ਨੂੰ ਉੱਥੇ ਹੀ ਰੋਕ ਦਿੱਤਾ ਗਿਆ।
ਇਸ ਦੇ ਚੱਲਦਿਆ ਉਨ੍ਹਾਂ ਨਾਲ ਧੱਕਾ ਮੁੱਕੀ ਤੋਂ ਬਾਅਦ ਬੰਦ ਕੀਤੇ ਗਏ ਗੇਟ ਦੇ ਉੱਪਰ ਚੜ੍ਹ ਕੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ ਗਈ ਅਤੇ ਉੱਥੇ ਹੀ ਸੜਕ ਜਾਮ ਕਰਕੇ ਧਰਨਾ ਲਗਾ ਦਿੱਤਾ ਗਿਆ। ਮੋਰਚੇ ਦੀ ਅਗਵਾਈ ਕਰ ਰਹੇ ਆਗੂ ਨੇ ਦੱਸਿਆ ਕਿ ਉਹ ਕਾਫੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਲ ਸੰਘਰਸ਼ ਕਰ ਰਹੀ ਹੈ ਜਿਸ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਵੱਲੋਂ ਕਈ ਮੀਟਿੰਗਾਂ ਵੀ ਰੱਦ ਕੀਤੀਆਂ ਜਾ ਚੁੱਕੀਆਂ ਹਨ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਚਲਾਏ ਗਏ ਪੰਜਾਬ ਦੇ ਵਿੱਚ 'ਪੜ੍ਹੋ ਪੰਜਾਬ' ਮਿਸ਼ਨ ਨੂੰ ਲੈ ਕੇ ਉਨ੍ਹਾਂ ਨੇ ਇੱਕ ਜੁਮਲਾ ਦੱਸਦਿਆਂ ਹੋਇਆ ਕਿਹਾ ਕਿ ਇਹ ਉਨ੍ਹਾਂ ਦਾ ਸਿਰਫ਼ ਇੱਕ ਆਪਣੇ ਫ਼ਾਇਦੇ ਅਤੇ ਘਪਲੇ ਲਈ ਚਲਾਇਆ ਹੋਇਆ ਮਿਸ਼ਨ ਹੈ ਜਿਸ ਦਾ ਉਹ ਸਾਰੇ ਅਧਿਆਪਕ ਯੂਨੀਅਨ ਬਾਈਕਾਟ ਕਰਦੇ ਹਨ।
ਦੂਜੇ ਪਾਸੇ ਕੀਤੇ ਗਏ ਅਧਿਆਪਕਾਂ ਦੇ ਤਬਾਦਲੇ ਦਾ ਵੀ ਪੂਰਨ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਤਬਾਦਲੇ ਉਨ੍ਹਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੀਤਾ ਗਿਆ ਹੈ ਪਰ ਸੰਘਰਸ਼ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ।