ਬਠਿੰਡਾ: ਪੰਜਾਬ ਸਰਕਾਰ (Government of Punjab) ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ (New public notifications) ਕਰਨ ਦੇ ਵਿਰੋਧ ਵਿਚ ਸਾਂਝਾ ਅਧਿਆਪਕ ਫਰੰਟ ਮੋਰਚੇ ਵੱਲੋਂ ਬਠਿੰਡਾ ਵਿੱਚ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰਦਰਸ਼ਨਕਾਰੀ ਅਧਿਆਪਕਾ ਵੀਰਪਾਲ ਕੌਰ ਨੇ ਕਿਹਾ ਕਿ ਪੰਦਰਾਂ ਪੰਦਰਾਂ ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਬਜਾਇ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਕਾਰਨ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਗੁੱਸੇ ‘ਚ ਆਏ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਪਬਲਿਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਸ ਵਿੱਚ ਉਨ੍ਹਾਂ ਦੇ ਪੱਖ ਦੀ ਕੋਈ ਗੱਲ ਨਹੀਂ ਕੀਤੀ ਗਈ ਜਿਸਦਾ ਉਨ੍ਹਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।