ਬਠਿੰਡਾ :ਬਠਿੰਡਾ ਵਿਜੀਲੈਂਸ ਦੀ ਤਰਫੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal Plot Sale Case) ਸਮੇਤ ਉਸਦੇ 6 ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ 'ਚੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਦੂਜੀ ਵਾਰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਸ 'ਚ ਵਿਜੀਲੈਂਸ ਨੇ ਚਾਰ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਵੱਲੋਂ ਤਿੰਨਾਂ ਮੁਜਰਮਾਂ ਦਾ ਦੋ ਦਿਨਾਂ ਦਾ ਹੋਰ ਰਿਮਾਂਡ ਦਿੱਤਾ ਗਿਆ। ਫਿਲਹਾਲ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ 30 ਤਰੀਕ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।
ਪਹਿਲਾਂ ਵੀ ਸੀ ਰਿਮਾਂਡ ਉੱਤੇ :ਜਾਣਕਾਰੀ ਮੁਤਾਬਿਕ ਇਸ ਤੋਂ ਪਹਿਲਾਂ ਇਹ ਤਿੰਨੇ ਮੁਲਜ਼ਮ ਚਾਰ ਦਿਨਾਂ ਦੇ ਰਿਮਾਂਡ ’ਤੇ ਸਨ। ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਿੱਜੀ ਪਲਾਟ ਖਰੀਦ-ਵੇਚ ਦੇ ਮਾਮਲੇ 'ਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋ ਪਹਿਲਾਂ ਚਾਰ ਦਿਨਾਂ ਦੇ ਵਿਜੀਲੈਂਸ ਰਿਮਾਂਡ 'ਤੇ ਸਨ, ਅੱਜ ਉਨ੍ਹਾਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ 2 ਦਿਨਾਂ ਦਾ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ। ਹੁਣ 30 ਤਰੀਕ ਨੂੰ ਫੜੇ ਗਏ ਤਿੰਨ ਮੁਲਜ਼ਮਾਂ ਅਮਨਦੀਪ, ਰਾਜੀਵ ਕੁਮਾਰ ਅਤੇ ਵਿਕਾਸ ਕੁਮਾਰ ਤੋਂ ਵਿਜੀਲੈਂਸ ਵੱਲੋਂ ਮੁੜ ਪੁੱਛਗਿੱਛ ਕੀਤੀ ਜਾਵੇਗੀ।