ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾਵੇਗੀ। ਪੁਲਿਸ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ, ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ 'ਚ ਨਿਰਾਸ਼ਾ ਹੈ। ਬੀਤੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਸੀ।
ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸਮੇਂ ਸਿਰ ਬਰਸੀ 'ਤੇ ਪਹੁੰਚਣ ਦੀ ਅਪੀਲ :ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਬਰਸੀ 'ਤੇ ਹੋਣ ਵਾਲੇ ਇਕੱਠ ਨੂੰ ਰੋਕਣ ਨੂੰ ਪੰਜਾਬ 'ਚ ਬਣੇ ਮਾਹੌਲ ਦਾ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਅਪੀਲ ਹੈ ਕਿ ਜਿਸ ਤਰ੍ਹਾਂ ਪੰਜਾਬ 'ਚ ਮਾਹੌਲ ਗਰਮਾਇਆ ਹੋਇਆ ਹੈ, ਉਸੇ ਤਰ੍ਹਾਂ ਸਿੱਧੂ ਦੀ ਬਰਸੀ 'ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਸਾਰਿਆਂ ਨੂੰ ਪੰਜਾਬ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਦੀ ਅਪੀਲ ਕਰਦਾ ਹਾਂ। ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਵੀ ਕਰੋ।
ਬਰਕੌਰ ਸਿੰਘ ਦੀ ਪੁਲਿਸ ਨੂੰ ਬੇਨਤੀ :ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਪੁਲਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਜੋਗਾ, ਭੀਖੀ, ਝੁਨੀਰ ਤੋ ਰਾਸਤੇ ਬੰਦ ਕੀਤੇ ਗਏ ਹਨ। ਜੇਕਰ ਇਨ੍ਹਾਂ ਨੂੰ ਨਾ ਖੋਲ੍ਹਿਆ ਤਾਂ ਉਹ ਇਸੇ ਜਗਾਹ ਉਤੇ ਧਰਨਾ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਸ਼ਾਂਤਮਈ ਤਰੀਕੇ ਨਾਲ ਮਨਾਈ ਜਾ ਰਹੀ ਹੈ ਅਤੇ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਗਮਾਂ ਦੌਰਾਨ ਕੋਈ ਹਿੰਸਾ ਨਹੀਂ ਹੋਵੇਗੀ।
ਸ਼ਾਂਤੀ ਬਣਾਈ ਰੱਖਣ ਦੀ ਅਪੀਲ :ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਵੱਲੋਂ ਇਕ ਵੀਡੀਓ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ ਅਤੇ ਸਿੱਧੂ ਮੂਸੇਵਾਲਾ ਦੀ ਬਰਸੀ ਤੇ ਇੱਕਠੇ ਨਾ ਹੋਵੇ ਇਸ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਸਿੱਧੂ ਮੂਸੇਵਾਲਾ ਦੀ ਬਰਸੀ ਤੇ ਸਮੇਂ ਸਿਰ ਪਹੁੰਚ ਕੇ ਉਸ ਸਮਾਗਮ ਵਿੱਚ ਸ਼ਾਮਲ ਹੋ ਸਕਣ।