ਬਠਿੰਡਾ: ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਵਰਕਰਾਂ ਵੱਲੋਂ ਬਠਿੰਡਾ ਦੇ ਭਾਈ ਘਨ੍ਹੱਈਆ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਸਬੰਧੀ ਉਨ੍ਹਾਂ ਕਿਹਾ ਕਿ 12 ਮਾਰਚ ਨੂੰ ਧਰਨਾ ਦਿੱਤਾ ਗਿਆ ਸੀ ਤੇ ਉਸ ਸਮੇਂ ਗੱਲਬਾਤ ਦੌਰਾਨ ਸਾਨੂੰ ਮੀਟਿੰਗ ਦਾ ਟਾਈਮ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੋ ਵਾਰ ਮੀਟਿੰਗ ਦਾ ਸਮਾਂ ਕੈਂਸਲ ਕਰ ਦਿੱਤਾ ਗਿਆ।
ਠੇਕਾ ਮੁਲਾਜ਼ਮਾਂ ਦਾ ਐਲਾਨ, ਕੈਪਟਨ ਦਾ ਕਾਲੀਆਂ ਝੰਡੀਆਂ ਨਾਲ ਕਰਨਗੇ ਘਿਰਾਓ
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਵਰਕਰਾਂ ਵੱਲੋਂ ਬਠਿੰਡਾ ਦੇ ਭਾਈ ਘਨ੍ਹੱਈਆ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਠੇਕਾ ਮੁਲਾਜ਼ਮਾਂ ਦਾ ਐਲਾਨ, ਕੈਪਟਨ ਦਾ ਕਾਲੀਆਂ ਝੰਡੀਆਂ ਨਾਲ ਕਰਨਗੇ ਘਿਰਾਓ
ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਂਦੇ ਦਿਨਾਂ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਕਾਲੀਆਂ ਝੰਡੀਆਂ ਲੈ ਕੇ ਘਿਰਾਓ ਕੀਤਾ ਜਾਵੇਗਾ।