ਬਠਿੰਡਾ: ਪਿਛਲੇ ਦਿਨੀਂ ਬਠਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਦਿਹਾਤੀ ਪ੍ਰਧਾਨ ਦੀ ਤਾਜਪੋਸ਼ੀ ਕਰਨ ਪਹੁੰਚੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਆਮਦ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਸੋਸ਼ਲ ਮੀਡੀਆ ਉੱਤੇ ਪੋਸਟ (dispute between Raja Waring and Jayjit Johal ) ਪਾ ਕੇ ਦਿੱਤੀ ਨਸੀਹਤ ਤੋਂ ਬਾਅਦ ਕਾਂਗਰਸੀ ਕਾਫੀ ਚਿੰਤਤ ਨਜ਼ਰ ਆ ਰਹੇ ਹਨ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵੇਦਵਾਨ (Former district president of Congress Arun Vedawan) ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਨ ਜੋ ਅੱਜ ਕੱਲ ਵਾਪਰ ਰਿਹਾ ਹੈ ਉਹ ਬਹੁਤ ਹੀ ਮੰਦਭਾਗਾ ਹੈ ਇਸ ਨਾਲ ਪਾਰਟੀ ਨੂੰ ਨੁਕਸਾਨ ਹੋਵੇਗਾ।
ਪਾਰਟੀ ਦੇ ਅਕਸ ਨੂੰ ਢਾਹ:ਉਨ੍ਹਾਂ ਦੋਵੇਂ ਹੀ ਧਿਰਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਅਜਿਹਾ ਨਾ ਕਰਨ, ਕਿਉਂਕਿ ਕਾਂਗਰਸ ਨੇ ਉਹਨਾਂ ਨੂੰ ਬਹੁਤ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕੇ ਜੈਜੀਤ ਸਿੰਘ ਜੌਹਲ ਅਤੇ ਰਾਜਨ ਗਰਗ ਦੋਵੇਂ (dispute between Raja Waring and Jayjit Johal ) ਹੀ ਉਨ੍ਹਾਂ ਦੇ ਛੋਟੇ ਭਰਾਵਾਂ ਦੇ ਵਾਂਗ ਹਨ ਅਤੇ ਉਹ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨਗੇ ਕਿ ਅਜਿਹਾ ਨਾ ਕਰਨ ਜਿਸ ਨਾਲ ਪਾਰਟੀ ਦੇ ਅਕਸ ਨੂੰ ਢਾਹ ਲੱਗੇ, ਕਿਉਂਕਿ ਭਾਰਤ ਜੋੜੋ ਯਾਤਰਾ ਪੰਜਾਬ ਵਿੱਚ ਦਾਖਲ (Bharat Jodo Yatra is going to enter Punjab) ਹੋਣ ਜਾ ਰਹੀ ਹੈ ਅਤੇ ਇਸ ਤਰ੍ਹਾਂ ਦੀ ਖੈਹਬਾਜ਼ੀਆਂ ਨਾਲ ਪੰਜਾਬ ਦੇ ਨਾਲ ਨਾਲ ਪੂਰੇ ਭਾਰਤ ਵਿੱਚ ਪਾਰਟੀ ਸਬੰਧੀ ਗਲਤ ਸੰਦੇਸ਼ ਜਾਵੇਗਾ।
ਭਾਰਤ ਜੋੜੋ ਯਾਤਰਾ: ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਭਾਰਤ ਨੂੰ ਬਹੁਤ ਕੁਝ ਦਿੱਤਾ ਹੈ ਅਤੇ ਅੱਜ ਦੇ ਸਮੇਂ ਵਿੱਚ ਭਾਰਤ ਜੋੜੋ ਯਾਤਰਾ ਰਾਹੀਂ ਕਾਂਗਰਸ ਸਾਂਸਦ ਰਾਹੁਲ ਗਾਂਧੀ ਇੱਕ ਬਹੁਤ ਵੱਡਾ ਸੁਨੇਹਾ ਲੈ ਕੇ ਭਾਰਤ ਵਾਸੀਆਂ ਨੂੰ ਦੇ ਰਹੇ ਹਨ। ਉਨ੍ਹਾਂ ਕਿਹਾ ਰਾਹੁਲ ਗਾਂਧੀ ਵੱਲੋਂ ਹਿੰਦੂ, ਸਿੱਖ, ਮੁਸਲਮਾਨ, ਇਸਾਈ ਏਕਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ ਅਤੇ ਹਰ ਕਾਂਗਰਸੀ ਨੂੰ ਚਾਹੀਦਾ ਹੈ ਕਿ ਉਨ੍ਹਾਂ ਦਾ ਇਹ ਸੁਨੇਹਾ ਘਰ-ਘਰ ਤੱਕ ਪਹੁੰਚਾਏ। ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ ਉੱਪਰ ਦੋਵੇਂ ਧਿਰਾਂ ਨੂੰ ਇੱਕ ਪਲੇਟ ਫਾਰਮ ਉੱਤੇ ਇਕੱਠਾ ਕਰਕੇ ਸਮਝਾਉਣ ਦੀ ਕੋਸ਼ਿਸ਼ ਕਰਨਗੇ।