ਬਠਿੰਡਾ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ‘ਤੇ ਥੋਪੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਪਿਛਲੇ ਸੱਤ ਮਹੀਨੇ ਤੋਂ ਲਗਾਤਾਰ ਪ੍ਰਦਰਸ਼ਨ ਜਾਰੀ ਹੈ ਜਿਸ ਦੇ ਚਲਦਿਆਂ ਸੰਯੁਕਤ ਮੋਰਚੇ ਵੱਲੋਂ ਸਮੇਂ ਸਮੇਂ ਸਿਰ ਵੱਖ ਵੱਖ ਆਦੇਸ਼ ਅਤੇ ਵੱਖ ਵੱਖ ਤਰ੍ਹਾਂ ਦੇ ਪ੍ਰਦਰਸ਼ਨ ਕੀਤੇ ਜਾਂਦੇ ਹਨ।
ਇਸ ਵਾਰ ਸੰਯੁਕਤ ਮੋਰਚੇ ਵੱਲੋਂ ਪਾਰਲੀਮੈਂਟ ਮੂਹਰੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਭਲਕੇ ਕਿਸਾਨਾਂ ਵੱਲੋਂ ਇਹ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਾਰਲੀਮੈਂਟ ਤੱਕ ਨਹੀਂ ਜਾਣ ਦਿੱਤਾ ਜਾਂਦਾ ਤਾਂ ਉਹ ਗ੍ਰਿਫਤਾਰੀਆਂ ਦੇਣਗੇ। ਕਿਸਾਨਾ ਦਾ ਕਹਿਣੇ ਕਿ ਗ੍ਰਿਫ਼ਤਾਰੀਆਂ ਦੇਣ ਤੋਂ ਬਾਅਦ ਉਨ੍ਹਾਂ ਵੱਲੋਂ ਕਿਸੇ ਵੀ ਕਿਸਾਨ ਦੀ ਕਿਸੀ ਜ਼ਮਾਨਤ ਵੀ ਨਹੀਂ ਕਰਵਾਈ ਜਾਵੇਗੀ।