ਬਠਿੰਡਾ:ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੀ ਦਸਤਕ ਤੋਂ ਬਾਅਦ ਪੰਜਾਬ ਵਿੱਚ ਵੀ ਕੋਰੋਨਾ ਦੇ ਮਰੀਜ਼ਾਂ ਸਾਹਮਣੇ ਆਉਣ ਲੱਗੇ ਹਨ। ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਹਨਾਂ ਹਦਾਇਤਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਬਠਿੰਡਾ ਸਿਵਲ ਹਸਪਤਾਲ ਵਿੱਚ ਵੀ ਕੋਰੋਨਾ ਨੂੰ ਲੈ ਅਗੇਤੇ ਪ੍ਰਬੰਧ ਕੀਤੇ ਗਏ ਹਨ।
ਪ੍ਰਬੰਧ ਸਿਹਤ ਵਿਭਾਗ ਵੱਲੋਂ ਪੂਰੇ: ਇਸ ਬਾਰੇ ਜਾਣਕਾਰੀ ਦਿੰਦੇ ਐੱਸਐੱਮਓ ਸਤੀਸ਼ ਗੋਇਲ ਨੇ ਕਿਹਾ ਕਿ ਉਹਨਾਂ ਵੱਲੋਂ ਕੋਵਿਡ-9 ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਨੇ। ਕੋਰੋਨਾ ਨਾਲ ਨਜਿੱਠਣ ਲਈ ਸਪੈਸ਼ਲ ਵਾਰਡ ਤਿਆਰ ਕਰ ਦਿੱਤੇ ਗਏ ਨੇ ਅਤੇ ਜੇਕਰ ਕੋਈ ਵਿਅਕਤੀ ਕੋਵਿਡ-19 ਤੋਂ ਪ੍ਰਭਾਵਿਤ ਹੁੰਦਾ ਹੈ ਤਾਂ ਉਸ ਦਾ ਤੁਰੰਤ ਇਲਾਜ ਕਰਨ ਲਈ ਜੋ ਵੀ ਪ੍ਰਬੰਧ ਜ਼ਰੂਰੀ ਹਨ ਉਹ ਕੀਤੇ ਗਏ ਨੇ। ਉਹਨਾਂ ਕਿਹਾ ਕਿ ਮਰੀਜ਼ਾਂ ਨੂੰ ਵੱਖ ਰੱਖਣ ਲਈ ਵੀ ਆਧੁਨਿਕ ਤਕਨੀਕਾਂ ਨਾਲ ਲੈਸ ਕਮਰਿਆਂ ਦਾ ਪੂਰਾ ਇੰਤਜ਼ਾਮ ਸਿਵਲ ਹਸਪਤਾਲ ਬਠਿੰਡਾ ਵਿੱਚ ਕਰ ਦਿੱਤਾ ਗਿਆ ਹੈ।
ਕੋਰੋਨਾ ਸਬੰਧੀ ਪੰਜਾਬ ਸਰਕਾਰ ਦੇ ਅਲਰਟ ਮਗਰੋਂ ਬਠਿੰਡਾ 'ਚ ਸਿਹਤ ਵਿਭਾਗ ਨੇ ਵਧਾਈ ਚੌਕਸੀ, ਸਭ ਨੂੰ ਹਦਾਇਤਾਂ ਪਾਲਣ ਕਰਨ ਦੀ ਕੀਤੀ ਅਪੀਲ
increased vigilance in Bathinda regarding Corona: ਕੋਰੋਨਾ ਦੇ ਨਵੇਂ ਵੇਰੀਏਂਟ ਨੇ ਭਾਰਤ ਵਿੱਚ ਲੋਕਾਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕੀਤਾ ਅਤੇ ਹੁਣ ਇਹ ਪੰਜਾਬ ਵੱਲ ਪੈਰ ਪਸਾਰ ਰਿਹਾ ਹੈ। ਇਸ ਨੂੰ ਲੈਕੇ ਸੂਬਾ ਸਰਕਾਰ ਦੇ ਅਲਰਟ ਮਗਰੋਂ ਬਠਿੰਡਾ ਵਿੱਚ ਸਿਹਤ ਵਿਭਾਗ ਨੇ ਚੌਕਸੀ ਵਧਾ ਦਿੱਤੀ ਹੈ।
Published : Dec 29, 2023, 7:39 PM IST
ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਅਪੀਲ: ਐੱਸਐੱਮਓ ਸਤੀਸ਼ ਗੋਇਲ ਨੇ ਅੱਗੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੂੰਹ ਉੱਤੇ ਮਾਸਕ ਪਾਉਣ ਅਤੇ ਹੱਥਾਂ ਨੂੰ ਸੈਨੀਟਾਈਜ ਕਰਨ। ਇਸ ਤੋਂ ਇਲਾਵਾ ਲੋਕ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ। ਉਨ੍ਹਾਂ ਲੋਕਾਂ ਨੂੰ ਖ਼ਾਸ ਤੌਰ ਉੱਤੇ ਅਪੀਲ ਕਰਦਿਆਂ ਕਿਹਾ ਕਿ ਖੰਘ, ਜੁਖ਼ਾਮ ਅਤੇ ਬੁਖਾਰ ਹੋਣ ਉੱਤੇ ਮਾਸਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਖੰਘ, ਬੁਖਾਰ ਹੋਣ ਉੱਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਜੇਕਰ ਮਰੀਜ਼ ਨੂੰ ਕੋਰੋਨਾ ਦੇ ਲੱਛਣ ਹਨ ਤਾਂ ਦਵਾਈ ਦੇ ਨਾਲ-ਨਾਲ ਡਾਕਟਰੀ ਸਲਾਹ ਮੁਤਾਬਿਕ ਮਰੀਜ਼ ਨੂੰ ਖੁੱਦ ਨੂੰ ਕੋਰਨਟਾਈਨ ਵੀ ਕਰ ਲੈਣਾ ਚਾਹੀਦਾ ਹੈ।
- ਕਪੂਰਥਲਾ ਰਿਆਸਤ ਦੀ ਮਹਾਰਾਣੀ ਗੀਤਾ ਦੇਵੀ ਦਾ ਦਿਹਾਂਤ, ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਲਏ ਆਖਰੀ ਸਾਹ
- ਬਰਨਾਲਾ 'ਚ ਨਬਾਲਿਗ ਕੁੜੀ ਨਾਲ ਗੁਆਂਢੀ ਨੇ ਕੀਤਾ ਜਬਰ ਜਨਾਹ, ਪੁਲਿਸ ਨੇ ਕੀਤਾ ਮਾਮਲਾ ਦਰਜ
- ਤਰਨ ਤਾਰਨ 'ਚ ਸਰਹੱਦੀ ਖੇਤਰ ਨੇੜਿਓਂ ਇੱਕ ਹੋਰ ਨਾਪਾਕ ਡਰੋਨ ਬਰਾਮਦ, ਬੀਐੱਸਐੱਫ ਅਤੇ ਪੁਲਿਸ ਦੇ ਸਾਂਝੇ ਸਰਚ ਓਪਰੇਸ਼ਨ ਦੌਰਾਨ ਹੋਈ ਬਰਾਮਦਗੀ
ਪੈਨਿਕ ਨਹੀਂ, ਸੁਚੇਤ ਹੋਣ ਦੀ ਲੋੜ: ਸਐੱਮਓ ਸਤੀਸ਼ ਗੋਇਲ ਕਿਹਾ ਕਿ ਲੋਕਾਂ ਨੂੰ ਕੋਰੋਨਾ ਨੂੰ ਲੈਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਪਰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਠੰਢ ਦੇ ਮੌਸਮ ਵਿੱਚ ਹਮੇਸ਼ਾ ਮਰੀਜ਼ਾਂ ਦੀ ਗਿਣਤੀ ਵੱਧਦੀ ਹੈ ਅਤੇ ਕੋਰੋਨਾ ਦੇ ਨਾਲ-ਨਲ ਸਵਾਈਨ ਫਲੂ ਨੂੰ ਲੈਕੇ ਵੀ ਬਠਿੰਡਾ ਦੇ ਹਸਪਤਾਲ ਵਿੱਚ ਸਾਰਾ ਮੈਡੀਕਲ ਸਟਾਫ ਚੌਕਸ ਹੈ।