ਪੰਜਾਬ

punjab

ETV Bharat / state

ਪੰਜ ਦਰਿਆਵਾਂ ਦੀ ਧਰਤੀ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ - ਪੰਜਾਬ

ਪੰਜਾਬ ਹਰਿਆਣਾ ਬਾਰਡਰ ਤੇ ਸਥਿਤ ਕਰੀਬ ਇੱਕ ਦਰਜਨ ਪਿੰਡਾਂ ਦੇ ਲੋਕ ਪੀਣ ਵਾਲੇ ਸਾਫ ਪਾਣੀ ਨੂੰ ਤਰਸ ਰਹੇ ਹਨ ਜ਼ਿਲ੍ਹਾ ਬਠਿੰਡਾ ਦੇ ਬਲਾਕ ਤਲਵੰਡੀ ਸਾਬੋ ਦੇ ਪਿੰਡ ਗਿਆਨਾ, ਮਲਕਾਣਾ ,ਕਣਕਵਾਲ ,ਫੁੱਲੋ ਖਾਰੀ ਆਦਿ ਪਿੰਡ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ ਕਿਉਂਕਿ ਇਨ੍ਹਾਂ ਇਲਾਕਿਆਂ ਵਿੱਚ ਧਰਤੀ ਹੇਠਲਾ ਪਾਣੀ ਪੀਣ ਯੋਗ ਨਾ ਹੋਣ ਕਾਰਨ ਪਿੰਡ ਵਾਸੀ ਨੇੜੇ ਵਗਦੀ ਭਾਖੜਾ ਤੋਂ ਟਰੈਕਟਰ ਟਰਾਲੀਆਂ ਰਾਹੀਂ ਪਾਣੀ ਲੈ ਕੇ ਆਉਂਦੇ ਹਨ ਅਤੇ ਘਰ ਵਿਚਲੀ ਡਿੱਗੀ ਵਿੱਚ ਸਟੋਰ ਕਰਦੇ ਹਨ।

ਪੰਜ ਦਰਿਆਵਾਂ ਦੀ ਧਰਤੀ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ
ਪੰਜ ਦਰਿਆਵਾਂ ਦੀ ਧਰਤੀ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

By

Published : Jul 16, 2021, 7:05 PM IST

ਬਠਿੰਡਾ : ਪੰਜਾਬ ਨੂੰ ਇੱਕ ਇਤਿਹਾਸਿਕ ਨਾਂਅ ਤੋਂ ਜਾਣਿਆਂ ਜਾਂਦਾ ਹੈ, ਜੋ ਕਿ ਪੰਜ-ਆਬ ਹੈ। ਇਸ ਦਾ ਅਰਥ ਹੈ ਪੰਜ ਦਰਿਆਵਾਂ ਦੀ ਧਰਤੀ। ਇਸ ਕੁਦਰਤੀ ਖੰਜਾਨੇ ਤੋਂ ਭਰਪੂਰ ਪੰਜਾਬ ਅੱਜ ਇਸ ਖ਼ਜਾਨੇ ਤੋਂ ਵਾਂਝਾ ਹੁੰਦਾ ਜਾ ਰਿਹਾ ਹੈ। ਪੰਜਾਬ ਦੇ ਕਈ ਇਲਾਕੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜ ਦਰਿਆਵਾਂ ਦੀ ਧਰਤੀ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਪੰਜਾਬ ਹਰਿਆਣਾ ਬਾਰਡਰ 'ਤੇ ਸਥਿਤ ਕਰੀਬ ਇੱਕ ਦਰਜਨ ਪਿੰਡਾਂ ਦੇ ਲੋਕ ਪੀਣ ਵਾਲੇ ਸਾਫ ਪਾਣੀ ਨੂੰ ਤਰਸ ਰਹੇ ਹਨ ਜ਼ਿਲ੍ਹਾ ਬਠਿੰਡਾ ਦੇ ਬਲਾਕ ਤਲਵੰਡੀ ਸਾਬੋ ਦੇ ਪਿੰਡ ਗਿਆਨਾ, ਮਲਕਾਣਾ ,ਕਣਕਵਾਲ ,ਫੁੱਲੋ ਖਾਰੀ ਆਦਿ ਪਿੰਡ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਕਿਉਂਕਿ ਇਨ੍ਹਾਂ ਇਲਾਕਿਆਂ ਵਿੱਚ ਧਰਤੀ ਹੇਠਲਾ ਪਾਣੀ ਪੀਣ ਯੋਗ ਨਾ ਹੋਣ ਕਾਰਨ ਪਿੰਡ ਵਾਸੀ ਨੇੜੇ ਵਗਦੀ ਭਾਖੜਾ ਤੋਂ ਟਰੈਕਟਰ ਟਰਾਲੀਆਂ ਰਾਹੀਂ ਪਾਣੀ ਲੈ ਕੇ ਆਉਂਦੇ ਹਨ ਅਤੇ ਘਰ ਵਿਚਲੀ ਡਿੱਗੀ ਵਿੱਚ ਸਟੋਰ ਕਰਦੇ ਹਨ।

ਇਕ ਟਰੈਕਟਰ ਟਰਾਲੀ ਦੇ ਗੇੜੇ ਮਗਰ ਮਾਲਕ ਵੱਲੋਂ 500 ਰੁਪਿਆ ਪ੍ਰਤੀ ਗੇੜਾ ਵਸੂਲ ਕੀਤਾ ਜਾਂਦਾ ਹੈ। ਟਰੈਕਟਰ ਚਾਲਕ ਨੇ ਦੱਸਿਆ ਕਿ ਉਸ ਵੱਲੋਂ ਦਿਨ ਵਿੱਚ ਪੰਜ ਤੋਂ ਛੇ ਗੇੜੇ ਲਗਾਏ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਪੀਣ ਦੇ ਪਾਣੀ ਦਾ ਪ੍ਰਬੰਧ ਕਰਕੇ ਦੇ ਸਕੇ। ਸਾਬਕਾ ਸਰਪੰਚ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੇ ਪਿੰਡ ਵਾਸੀ ਪੀਣ ਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਕੋਈ ਵੀ ਅਜਿਹਾ ਪ੍ਰਾਜੈਕਟ ਨਹੀਂ ਲਿਆਂਦਾ ਜਿਸ ਨਾਲ ਉਹ ਪੀਣ ਦੀ ਸਮੱਸਿਆ ਦਾ ਹੱਲ ਹੋ ਸਕੇ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਰੀਬ ਇੱਕ ਦਰਜਨ ਪੀਣ ਦੇ ਪਾਣੀ ਨਾਲ ਜੂਝ ਰਹੇ ਇਨ੍ਹਾਂ ਪਿੰਡਾਂ ਲਈ ਸਰਕਾਰ ਕੋਈ ਵੱਡਾ ਪ੍ਰਾਜੈਕਟ ਲੈ ਕੇ ਆਵੇ ਤਾਂ ਜੋ ਲੋਕਾਂ ਨੂੰ ਪੀਣ ਦੇ ਪਾਣੀ ਦੀ ਸਮੱਸਿਆ ਨਾ ਆਵੇ ਅਤੇ ਧਰਤੀ ਹੇਠਲੇ ਨਾ ਪੀਣ ਯੋਗ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਪਿੰਡ ਦੀ ਮੌਜੂਦਾ ਸਰਪੰਚ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ ਭਾਵੇਂ ਵਾਟਰ ਵਰਕਸ ਮੌਜੂਦ ਹੈ ਪਰ ਨਹਿਰੀ ਪਾਣੀ ਨਾ ਆਉਣ ਕਾਰਨ ਵਾਟਰ ਵਰਕਸ ਬੰਦ ਪਿਆ ਹੈ ਜਿਸ ਕਾਰਨ ਲੋਕਾਂ ਨੂੰ ਭਾਖੜਾ ਨਹਿਰ ਜੋ ਕਿ ਮਹੀਨੇ ਵਿੱਚ ਸਿਰਫ਼ ਅੱਠ ਦਿਨ ਹੀ ਆਉਂਦੀ ਹੈ ਤੋਂ ਪਾਣੀ ਟਰੈਕਟਰਾਂ ਅਤੇ ਹੋਰ ਸਾਧਨਾਂ ਰਾਹੀਂ ਲਿਆਉਣਾ ਪੈਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਭਾਵੇਂ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਲੋਕਾਂ ਨੂੰ ਸਹੂਲਤਾਂ ਦੇਣ ਦੇ ਪਰ ਪਿਛਲੇ ਸੱਤਰ ਸਾਲਾਂ ਵਿੱਚ ਉਨ੍ਹਾਂ ਦੀ ਪੀਣ ਦੇ ਪਾਣੀ ਦੀ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ:ਅਹਿਮਦਾਬਾਦ ਵਿੱਚ 127 ਕਰੋੜ ਦੀ ਲਾਗਤ ਨਾਲ ਬਣੀ ਰੋਬੋਟ ਗੈਲਰੀ : ਵੇਖੋ ਵੀਡਿਓ

ਪੰਜਾਬ ਦੇ ਕਈ ਪਿੰਡਾਂ ਤੇ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਨੀਚੇ ਡਿੱਗਦਾ ਜਾ ਰਿਹਾ ਹੈ। ਜੇਕਰ ਇਸ ਸਮੱਸਿਆ ਚੋਂ ਦਾ ਹੱਲ ਸਮਾਂ ਰਹਿੰਦੇ ਨਾਂ ਕੀਤਾ ਗਿਆ ਤਾਂ ਇਸ ਦਾ ਖ਼ਮਿਆਜ਼ਾ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਭੁਗਤਣਾ ਪਵੇਗਾ।

ABOUT THE AUTHOR

...view details