ਬਠਿੰਡਾ:ਪੰਜਾਬ ਸਰਕਾਰ ਲਈ ਸਿਰਦਰਦੀ ਬਣੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਭਾਵੇਂ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪਰ ਪੰਜਾਬ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪਿੰਡ ਪੱਧਰ ਉੱਤੇ ਨੰਬਰਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। Numbadar Union bathinda
ਬਠਿੰਡਾ ਜ਼ਿਲ੍ਹੇ ਦੇ ਨੰਬਰਦਾਰ ਯੂਨੀਅਨ ਬਠਿੰਡਾ Numbadar Union bathinda ਦੇ ਪ੍ਰਧਾਨ ਮੇਹਰ ਜੀਤ ਸਿੰਘ Meher Jeet Singh President of Numbadar Union bathinda ਨੇ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਉਨ੍ਹਾਂ ਵੱਲੋਂ ਪਿੰਡ ਪੱਧਰ ਉੱਪਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਬੇਨਤੀ ਕੀਤੀ ਜਾ ਰਹੀ ਹੈ ਬਹੁਤੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ, ਪਰ ਜਿੱਥੇ ਵੀ ਉਨ੍ਹਾਂ ਨੂੰ ਲੱਗਦਾ ਹੈ ਕਿ ਬਹਿਸਬਾਜ਼ੀ ਹੋ ਸਕਦੀ ਹੈ ਤਾਂ ਉਥੇ ਪ੍ਰਸ਼ਾਸਨ ਨੂੰ ਸੂਚਿਤ ਕਰਦੇ ਹਨ।