ਬਠਿੰਡਾ:ਅਕਸਰ ਦੇਖਣ ਵਿੱਚ ਮਿਲਦਾ ਹੈ ਕਿ ਸ਼ਹਿਰਾਂ ‘ਚ ਵਾਹਨ ਘਰਾਂ ਅਤੇ ਦੁਕਾਨਾਂ ਵਿੱਚ ਚੋਰੀਆਂ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਪਰ ਬਠਿੰਡਾ ਸ਼ਹਿਰ ਵਿਚ ਅਨੋਖੀ ਤਰ੍ਹਾਂ ਦਾ ਚੋਰ ਗਿਰੋਹ ਸਰਗਰਮ ਹੈ। ਜ਼ਿਲ੍ਹੇ ਵਿੱਚ ਸਟਰੀਟ ਲਾਈਟਾਂ ਲਈ ਲਗਾਏ ਗਏ ਮੀਟਰ ਹੁਣ ਚੋਰਾਂ ਦੇ ਨਿਸ਼ਾਨੇ ‘ਤੇ ਹਨ। ਸ਼ਹਿਰ ਵਿੱਚ ਕਰੀਬ ਇੱਕ ਦਰਜਨ ਦੇ ਕਰੀਬ ਸਟਰੀਟ ਲਾਈਟਾਂ ਦੇ ਮੀਟਰ ਚੋਰੀ ਹੋ ਚੁੱਕੇ ਹਨ ਜਿਸ ਕਾਰਨ ਪ੍ਰਾਈਵੇਟ ਕੰਪਨੀ ਦੇ ਕਰਮਚਾਰੀ ਕਾਫ਼ੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ।
ਚੋਰਾਂ ਦਾ ਨਵਾਂ ਕਾਰਨਾਮਾ, ਇਸ ਤੋਂ ਪਹਿਲਾਂ ਨਹੀਂ ਦੇਖੀ ਹੋਣੀ ਅਜਿਹੀ ਚੋਰੀ ! ਬਠਿੰਡਾ ਦੇ ਸਭ ਤੋਂ ਹਾਈ ਸਕਿਓਰਿਟੀ ਜ਼ੋਨ ਮੰਨੇ ਜਾਂਦੇ ਮਿਨੀ ਸਕੱਤਰੇਤ ਨੇੜੇ ਸਰਕਟ ਹਾਊਸ ਦੇ ਨਾਲ ਲੱਗੇ ਮੀਟਰ ਚੋਰਾਂ ਵੱਲੋਂ ਚੋਰੀ ਕਰ ਲੈ ਗਿਆ ਜਿਸ ਦੀ ਸੂਚਨਾ ਮਿਲਦੇ ਹੀ ਪ੍ਰਾਈਵੇਟ ਕੰਪਨੀ ਦੇ ਕਰਮਚਾਰੀ ਉੱਥੇ ਪਹੁੰਚੇ।
ਕਰਮਚਾਰੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਕਰੀਬ 500 ਮੀਟਰ ਲੱਗੇ ਹੋਏ ਹਨ ਪਰ ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਇਨ੍ਹਾਂ ਮੀਟਰਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਲਗਾਤਾਰ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪ੍ਰਾਈਵੇਟ ਕੰਪਨੀ ਵੱਲੋਂ ਸਟਰੀਟ ਲਾਈਟਾਂ ਦਾ ਠੇਕਾ ਲਿਆ ਗਿਆ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਮੀਟਰ ਚੋਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰੀਡਿੰਗ ਨਹੀਂ ਪਤਾ ਲੱਗ ਰਹੀ ਜਿਸ ਕਾਰਨ ਕੰਪਨੀ ਨੂੰ ਕਾਫੀ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਪਰ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੀ ਕਾਮਯਾਬੀ ਪੁਲਿਸ ਮੁਲਾਜ਼ਮਾਂ ਨੂੰ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ:" ਬੱਚਿਆਂ ਦੇ ਟਿਫਨਾਂ ਤੱਕ ਪੁੱਜੇ ਬੰਬ "