ਪੰਜਾਬ

punjab

ETV Bharat / state

ਗੁਲਾਬੀ ਸੁੰਡੀ ਦੇ ਹਮਲੇ ਨੇ ਉਜਾੜੀ ਨਰਮਾ ਪੱਟੀ, ਚਿੰਤਾ ‘ਚ ਕਿਸਾਨ - ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਚਿੱਟੇ ਸੋਨੇ ਵਜੋਂ ਜਾਣੇ ਜਾਂਦੇ ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਨੇ ਨਰਮਾ ਪੱਟੀ ਉਜਾੜ ਕੇ ਰੱਖ ਦਿੱਤੀ ਹੈ ਜਿਸ ਲਈ ਕਿਸਾਨਾਂ ਵੱਲੋਂ ਸਿੱਧੇ ਤੌਰ ‘ਤੇ ਬੀਜ ਕੰਪਨੀਆਂ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਕਿਸਾਨਾਂ ਨੂੰ ਬੀਟੀ ਕਾਟਨ ਦੇ ਬੀਜ ਉਪਲੱਬਧ ਕਰਾਏ ਗਏ ਸਨ।

ਗੁਲਾਬੀ ਸੁੰਡੀ ਦੇ ਹਮਲੇ ਨੇ ਉਜਾੜੀ ਨਰਮਾ ਪੱਟੀ, ਚਿੰਤਾ ‘ਚ ਕਿਸਾਨ
ਗੁਲਾਬੀ ਸੁੰਡੀ ਦੇ ਹਮਲੇ ਨੇ ਉਜਾੜੀ ਨਰਮਾ ਪੱਟੀ, ਚਿੰਤਾ ‘ਚ ਕਿਸਾਨ

By

Published : Sep 30, 2021, 5:28 PM IST

ਬਠਿੰਡਾ: ਜ਼ਿਲ੍ਹੇ ‘ਚ 96 ਹਜ਼ਾਰ ਹੈਕਟੇਅਰ ਨਰਮਾ ਬੀਜਿਆ ਗਿਆ ਸੀ ਪੂਰੇ ਪੰਜਾਬ ਵਿੱਚ ਕਰੀਬ ਤਿੰਨ ਲੱਖ ਹੈਕਟੇਅਰ ਨਰਮੇ ਦੀ ਫਸਲ ਹੇਠ ਰਕਬਾ ਸੀ ਜਿਸ ਵਿੱਚ ਖੇਤੀਬਾੜੀ ਯੂਨੀਵਰਸਿਟੀ (Agricultural University) ਤੋਂ ਪ੍ਰਮਾਣਤ 31ਬੀਜ ਕੰਪਨੀਆਂ ਦਾ ਬੀਟੀ ਕਾਟਨ ਬੀਜ ਲਾਇਆ ਗਿਆ ਸੀ। ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਦਾ ਮੁਆਵਜ਼ਾ ਕਿਸਾਨ ਅਤੇ ਵੀਹ ਹਜ਼ਾਰ ਰੁਪਏ ਪ੍ਰਤੀ ਵਿਅਕਤੀ ਮਜ਼ਦੂਰ ਨੂੰ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ (Government of Punjab) ਵੱਲੋਂ ਨਰਮੇ ਦੀ ਫਸਲ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਨੂੰ ਕੀਟਨਾਸ਼ਕਾਂ ਦੇ ਛਿੜਕਾਅ ਸਬੰਧੀ ਦਿੱਤੇ ਗਏ ਆਦੇਸ਼ਾਂ ‘ਤੇ ਟਿੱਪਣੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਸਮਾਂ ਨਹੀਂ ਰਿਹਾ ਨਰਮੇ ਦੀ ਫਸਲ ਨੂੰ ਬਚਾਉਣ ਦਾ। ਕਿਸਾਨਾਂ ਨੇ ਕਿਹਾ ਕਿ ਭਲਕੇ ਸਰਕਾਰ ਨੂੰ ਹੁਣ ਨਵੀਂ ਫਸਲ ਬੀਜਣ ਲਈ ਬੀਜ ਉਪਲਬਧ ਕਰਵਾਉਣੇ ਚਾਹੀਦੇ ਹਨ।

ਕਿਸਾਨਾਂ ਨੇ ਸਰਕਾਰ ‘ਤੇ ਚੁੱਕੇ ਸਵਾਲ

ਉਨ੍ਹਾਂ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹੇ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਕਿਸਾਨਾਂ ਨੂੰ ਸਹੀ ਬੀਜ ਖੇਤੀਬਾੜੀ ਯੂਨੀਵਰਸਿਟੀ ਰਾਹੀਂ ਉਪਲੱਬਧ ਕਰਾ ਸਕਦੀ ਹੈ ਪਰ ਪ੍ਰੈੱਸ ਸਿਸਟਮ ਕਰਕੇ ਅੱਜ ਕਿਸਾਨ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਬੀਟੀ ਦੀ ਜਗ੍ਹਾ ਕਿਸਾਨਾਂ ਨੂੰ ਕੁਦਰਤੀ ਬੀਜ ਉਪਲੱਬਧ ਕਰਵਾਵੇ ਤਾਂ ਇਸ ਨਾਲ ਫਸਲ ਦਾ ਬਚਾਅ ਵੀ ਰਹੇਗਾ ਤੇ ਝਾੜ ਵੀ ਵਧੇਗਾ ਪਰ ਕਾਰਪੋਰੇਟ ਘਰਾਣਿਆਂ ਦੀਆਂ ਬੀਜ ਕੰਪਨੀਆਂ ਵੱਲੋਂ ਲਗਾਤਾਰ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਤਾਂ ਜੋ ਉਹ ਜ਼ਮੀਨ ‘ਤੇ ਕਬਜ਼ੇ ਕਰ ਸਕਣ।


ਫਸਲ ਦੇ ਵੱਡੇ ਪੱਧਰ ਤੇ ਹੋਇਆ ਨੁਕਸਾਨ
ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਬਚੀ-ਕੁਚੀ ਫਸਲ ਲੈ ਕੇ ਮੰਡੀ ‘ਚ ਪਹੁੰਚੇ ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਤੀ ਏਕੜ ਤੀਹ ਤੋਂ ਚਾਲੀ ਮਣ ਉਤਰਨ ਵਾਲੇ ਨਰਮੇ ਦੀ ਫਸਲ ਇਸ ਵਾਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਮਾਤਰ ਅੱਠ ਤੋਂ ਦਸ ਮਣ ਉੱਤਰ ਰਹੀ ਹੈ ਜਿਸ ਕਾਰਨ ਕਿਸਾਨਾਂ ਦੇ ਆਰਥਿਕ ਹਾਲਾਤ ਵਿਗੜ ਗਏ ਹਨ। ਪੰਜਾਬ ਸਰਕਾਰ ਤੋਂ ਪੰਜਾਹ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਅਤੇ ਮਜ਼ਦੂਰਾਂ ਲਈ ਵੀਹ ਹਜ਼ਾਰ ਪ੍ਰਤੀ ਵਿਅਕਤੀ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਗੁਲਾਬੀ ਸੁੰਡੀ ਦੇ ਹਮਲੇ ਨੇ ਉਜਾੜੀ ਨਰਮਾ ਪੱਟੀ, ਚਿੰਤਾ ‘ਚ ਕਿਸਾਨ


ਪ੍ਰਸ਼ਾਸਨ ਵੱਲੋਂ ਟੀਮ ਦਾ ਗਠਨ
ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈਆਂ ਫਸਲਾ ਦੀ ਗਿਰਦਾਵਰੀ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਨੇ ਟੀਮ ਦਾ ਗਠਨ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਬਰਬਾਦ ਹੋਈਆਂ ਫਸਲਾਂ ਸਬੰਧੀ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ ਜਿਸ ਦੀ ਰਿਪੋਰਟ ਦੋ ਹਫ਼ਤਿਆਂ ਦੇ ਅੰਦਰ ਅੰਦਰ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।


ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਤੇ ਚੁੱਕੇ ਸਵਾਲ
ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹੋਣ ਕਾਰਨ ਨਰਮੇ ਦੀ ਸੁੰਡੀ ਹੁਣ ਸਿਆਸੀ ਮੁੱਦਾ ਬਣਨ ਜਾ ਰਹੀ ਹੈ। ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਠਿੰਡਾ ਵਿੱਚ ਤਿੰਨ ਅਕਤੂਬਰ ਨੂੰ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਫਸਲ ਦੇ ਮੁਆਵਜ਼ੇ ਲਈ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਅਤੇ ਮਜ਼ਦੂਰ ਨੂੰ ਵੀਹ ਹਜ਼ਾਰ ਰੁਪਏ ਪ੍ਰਤੀ ਵਿਅਕਤੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ।

ਅਕਾਲੀ ਦਲ ਨੇ ਖੁਦ ਨੂੰ ਕਿਸਾਨ ਹਿਤੈਸ਼ੀ ਪਾਰਟੀ ਦੱਸਿਆ

ਇਸ ਸਬੰਧੀ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਬਠਿੰਡਾ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ। ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਲਈ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ‘ਤੇ ਦਬਾਅ ਬਣਾਏ ।


ਸੀਐਮ ਵੱਲੋਂ ਕੀਟਨਾਸ਼ਕ ਛਿੜਕਾਅ ਕਰਨ ਦੇ ਦਿੱਤੇ ਗਏ ਸਨ ਨਿਰਦੇਸ਼
ਪਿਛਲੇ ਦਿਨੀਂ ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਪਹੁੰਚੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਤੁਰੰਤ ਖੇਤੀਬਾੜੀ ਵਿਭਾਗ ਨੂੰ ਕੀਟਨਾਸ਼ਕ ਦਾ ਛਿੜਕਾਅ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਸਨ।
ਇਹ ਵੀ ਪੜ੍ਹੋ:ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦਾ ਇੱਕ ਹੋਰ ਦਾਅ !

ABOUT THE AUTHOR

...view details