ਬਠਿੰਡਾ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਸੂਬੇ 'ਚ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਸਰਕਾਰ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਰਾਤ ਦਾ ਕਰਫਿਊ ਅਤੇ ਵੀਕਐਂਡ ਕਰਫਿਊ ਵੀ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ 'ਤੇ ਕਾਬੂ ਪਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਨਿੱਜੀ ਹਸਪਤਾਲ ਵੀ ਕੋਰੋਨਾ ਦੇ ਇਸ ਦੌਰ 'ਚ ਮਦਦ ਲਈ ਅੱਗੇ ਆ ਰਹੇ ਹਨ। ਜਿਸ ਦੇ ਚੱਲਦਿਆਂ ਬਠਿੰਡਾ ਦਾ ਕਿਸ਼ੋਰੀ ਰਾਮ ਹਸਪਤਾਲ ਵਲੋਂ ਮਦਦ ਲਈ ਹੱਥ ਅੱਗੇ ਵਧਾਏ ਹਨ।
ਇਸ ਸਬੰਧੀ ਹਸਪਤਾਲ ਚਲਾਉਣ ਵਾਲੇ ਡਾਕਟਰ ਦਾ ਕਹਿਣਾ ਕਿ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਕਾਰਨ ਉਹ ਵੀ ਸਮਾਜ ਭਲਾਈ ਲਈ ਅੱਗੇ ਆਏ ਹਨ। ਡਾਕਟਰ ਦਾ ਕਹਿਣਾ ਕਿ ਉਨ੍ਹਾਂ ਵਲੋਂ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਨਾਲ ਰਾਬਤਾ ਕਰਕੇ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਬੈੱਡ ਅਤੇ ਹੋਰ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਹਨ।