ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਇੱਕੀ ਸਾਲਾ ਨੌਜਵਾਨ ਨਿਤਿਨ ਸਿੰਗਲਾ ਵੱਲੋਂ ਏਸ਼ੀਅਨ ਗੇਮਜ਼ ਵਿੱਚ ਦੋ ਵੱਖ ਵੱਖ ਖੇਡਾਂ ਸਕੇਟਿੰਗ ਅਤੇ ਤਾਇਕਵਾਂਡੋ ਵਿੱਚ ਗੋਲਡ ਮੈਡਲ (Gold medals in skating and taekwondo) ਲਏ ਪਰ ਪੰਜਾਬ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਵੱਲੋਂ ਇਸ ਨੌਜਵਾਨ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਹਾਇਤਾ ਨਹੀਂ ਕੀਤੀ ਗਈ ਪਰ ਇਸ ਨੌਜਵਾਨ ਨੇ ਆਪਣੀ ਖੇਡਾਂ ਪ੍ਰਤੀ ਮੋਹ ਨੂੰ ਭੰਗ ਨਹੀਂ ਹੋਣ ਦਿੱਤਾ ਅਤੇ ਛੋਟੇ ਛੋਟੇ ਬੱਚਿਆਂ ਨੂੰ ਸਕੇਟਿੰਗ ਦੀ ਕੋਚਿੰਗ ਦੇਣੀ ਸ਼ੁਰੂ ਕੀਤੀ।
ਨਿਤਿਨ ਸਿੰਗਲਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਹੁਣ ਤੱਕ ਉਹ ਪੰਜ ਸੌ ਤੋਂ ਉੱਤੇ ਬੱਚਿਆਂ ਨੂੰ ਸਕੇਟਿੰਗ ਦੀ ਕੋਚਿੰਗ ਦੇ ਚੁੱਕੇ ਹਨ (Children have been coached in skating) ਜਿਨ੍ਹਾਂ ਵਿੱਚੋਂ ਜ਼ਿਆਦਾਤਰ ਖਿਡਾਰੀਆਂ ਵੱਲੋਂ ਗੋਲਡ ਮੈਡਲ ਸਿਲਵਰ ਮੈਡਲ ਅਤੇ ਹੋਰ ਮੈਡਲ ਜਿੱਤੇ ਗਏ ਹਨ ਉਨ੍ਹਾਂ ਦੱਸਿਆ ਕਿ ਉਹ ਭਾਰਤ ਦੇ ਪਹਿਲੇ ਖਿਡਾਰੀ ਹਨ ਜਿਨ੍ਹਾਂ ਵੱਲੋਂ ਏਸ਼ੀਅਨ ਗੇਮਜ਼ ਦੌਰਾਨ ਦੋ ਵੱਖ ਵੱਖ ਖੇਡਾਂ ਵਿੱਚ ਗੋਲਡ ਮੈਡਲ ਜਿੱਤੇ, ਪਰ ਸਰਕਾਰ ਨੇ ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਵੀ ਸਹਿਯੋਗ ਨਹੀਂ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਵੱਲੋਂ ਹੁਣ ਛੋਟੇ ਬੱਚਿਆਂ ਨੂੰ ਕੋਚਿੰਗ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਘਰ ਦੇ ਹਾਲਾਤ ਬਹੁਤੇ ਚੰਗੇ ਨਹੀਂ ਹਨ ਤਾਏ ਵੱਲੋਂ ਉਨ੍ਹਾਂ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਉਹ ਆਪਣੀ ਖੇਡ ਨੂੰ ਜਾਰੀ ਰੱਖ ਰਹੇ ਹਨ ਅਤੇ ਇਸ ਦੇ ਨਾਲ ਛੋਟੇ ਛੋਟੇ ਬੱਚਿਆਂ ਨੂੰ ਕੋਚਿੰਗ ਵੀ ਦੇ ਰਹੇ ਹਨ।