ਬਠਿੰਡਾ:ਪੰਜਾਬ ਸਰਕਾਰ (Charanjit Singh Channi) ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਆਫ਼ੀ ਦਾ ਤੋਹਫ਼ਾ ਦਿੱਤਾ ਸੀ। ਜਿਸ ਕਰਕੇ ਬਹੁਤ ਸਾਰੇ ਲੋਕਾਂ ਦਾ ਬਿਜਲੀ ਦਾ ਬਿੱਲ ਮੁਆਫ਼ ਵੀ ਹੋ ਚੁੱਕਾ ਹੈ।
ਪਰ ਇਸ ਮੁਆਫ਼ੀ ਦੌਰਾਨ ਹੀ ਇਕ ਪਾਸੇ ਪੰਜਾਬ ਸਰਕਾਰ (Charanjit Singh Channi) ਵੱਲੋਂ ਬਕਾਏ ਰਹਿੰਦੇ ਬਿੱਲਾਂ ਦੀ ਮੁਆਫ਼ੀ ਨੂੰ ਲੈ ਕੇ ਲਏ ਗਏ ਫ਼ੈਸਲੇ ਨੂੰ ਹੁਣ ਗ੍ਰਹਿਣ ਲੱਗਦਾ ਨਜ਼ਰ ਆ ਰਿਹਾ ਹੈ। ਬਿਜਲੀ ਬੋਰਡ (PSPCL) ਦੇ ਕਰਮਚਾਰੀਆਂ ਵੱਲੋਂ ਪੇ-ਬੈਂਡ ਨੂੰ ਲੈ ਕੇ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕਰ ਦਿੱਤਾ ਹੈ।
ਇੰਪਲਾਈਜ਼ ਫੈੱਡਰੇਸ਼ਨ (Employees Federation) ਦੇ ਅਜੈਬ ਸਿੰਘ ਸੋਹਲ (Ajeeb Singh) ਦੀ ਅਗਵਾਈ ਵਿੱਚ ਬਠਿੰਡਾ ਦੇ ਸਿਰਕੀ ਬਾਜ਼ਾਰ ਦੇ ਕਰਮਚਾਰੀਆਂ ਵੱਲੋਂ ਸੋੋਮਵਾਰ ਨੂੰ ਕੰਮਕਾਜ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੇ ਜੋ ਬਿਜਲੀ ਬੋਰਡ (PSPCL) ਦੇ ਕਰਮਚਾਰੀ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਜਾ ਰਹੇ ਅਤੇ ਕੀਤੇ ਗਏ ਵਾਅਦਿਆਂ ਨੂੰ ਅਣਗੌਲਿਆਂ ਕਰ ਉਨ੍ਹਾਂ ਨੂੰ ਲਗਾਤਾਰ ਸੰਘਰਸ਼ ਦੇ ਰਾਹ ਤੋਰਿਆ ਜਾ ਰਿਹਾ ਹੈ।
ਇਸ ਲਈ ਉਨ੍ਹਾਂ ਵੱਲੋਂ ਹੁਣ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜੇਕਰ ਬਿਜਲੀ ਬੋਰਡ (PSPCL) ਦੇ ਕਰਮਚਾਰੀ ਸਮੂਹਿਕ ਛੁੱਟੀ 'ਤੇ ਚਲੇ ਗਏ ਤਾਂ ਚਰਨਜੀਤ ਚੰਨੀ ਸਰਕਾਰ ਵੱਲੋਂ ਐਲਾਨੇ ਗਏ ਬਿੱਲ ਮੁਆਫ਼ੀ ਦੇ ਐਲਾਨ ਨੂੰ ਗ੍ਰਹਿਣ ਲੱਗ ਜਾਵੇਗਾ। ਕਿਉਂਕਿ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਬਿੱਲਾਂ ਦੀ ਮੁਆਫ਼ੀ ਲਈ ਦਫ਼ਤਰਾਂ ਦੇ ਗੇੜੇ ਲਾਉਣ ਲਈ ਮਜਬੂਰ ਹੋ ਜਾਣਗੇ।