ਬਠਿੰਡਾ: ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਸਿੱਖਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸੇ ਤਹਿਤ ਗੁਰਦੁਆਰਾ ਕਿਲਾ ਮੁਬਾਰਕ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਦਸਤਖਤੀ ਮੁਹਿੰਮ ਲਈ ਇਕ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕਰਵਾਇਆ ਗਿਆ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਇਹ ਹਸਤਾਖ਼ਰ ਮੁਹਿੰਮ ਵਿਚ ਭਾਗ ਲਿਆ ਗਿਆ।
ਕੇਂਦਰ ਸਿੱਖਾਂ ਨੂੰ ਰਿਹਾਅ ਕਰਨ ਤੋਂ ਆਨਾਕਾਨੀ ਕਰ ਰਹੀ:ਗੁਰਦੁਆਰਾ ਸਾਹਿਬ ਹਾਜੀ ਰਤਨ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਕਾਰ ਨੇ ਸਿੱਖਾਂ ਦੇ ਸਿਰ ਇੱਕ ਲੜਾਈ ਮੜੀ ਅਤੇ ਖਾਲਸਾ ਪੰਥ ਨੇ ਕੇਂਦਰ ਸਰਕਾਰ ਵੱਲੋਂ ਥੋਪੀ ਲੜਾਈ ਦਾ ਜਵਾਬ ਦਿੰਦਿਆਂ ਸੰਘਰਸ਼ ਕੀਤਾ। ਉਨਾਂ ਕਿਹਾ ਕਿ ਉਸ ਰਾਜਨੀਤਿਕ ਸੰਘਰਸ਼ ਦੌਰਾਨ ਬਹੁਤ ਸਾਰੇ ਸਿੱਖ ਨੌਜਵਾਨ ਜੇਲ੍ਹਾਂ ਵਿੱਚ ਬੰਦ ਕੀਤੇ ਗਏ ਜਿਨ੍ਹਾਂ ਨੂੰ ਹੁਣ 30-35 ਸਾਲ੍ਹ ਬੀਤ ਜਾਣ ਦੇ ਬਾਵਜ਼ੂਦ ਰਿਹਾਅ ਨਹੀ ਕੀਤਾ ਗਿਆ।
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ਼੍ਰੋਮਣੀ ਕਮੇਟੀ ਦੀ ਦਸਤਖ਼ਤ ਮੁਹਿੰਮ ਜਾਰੀ ਉਨ੍ਹਾਂ ਕਿਹਾ ਕਿ ਬਹੁਤ ਵਾਰ ਕੇਂਦਰ ਸਰਕਾਰ ਕੋਲ ਅਪੀਲ ਕਰ ਚੁੱਕੇ ਹਾਂ ਕਿ ਜੇਕਰ ਰਾਜੀਵ ਗਾਂਧੀ ਦੇ ਕਾਤਲ ਜਾਂ ਹੋਰਨਾਂ ਅਹਿਮ ਕੇਸਾਂ ਤਹਿਤ ਜੇਲ੍ਹਾਂ ਵਿੱਚ ਬੰਦ ਕੈਦੀ ਰਿਹਾਅ ਕੀਤੇ ਜਾ ਸਕਦੇ ਹਨ, ਤਾਂ ਫਿਰ ਰਾਜਨੀਤਿਕ ਸੰਘਰਸ਼ ਲੜਦਿਆਂ ਜੇਲ੍ਹਾਂ ਵਿੱਚ ਪੁੱਜੇ ਸਿੱਖਾਂ ਨੂੰ ਰਿਹਾਅ ਕਰਨ ਤੋਂ ਆਨਾਕਾਨੀ ਕਿਉਂ। ਇਹ ਵੱਡਾ ਸਵਾਲ ਹੈ, ਜੋ ਸਾਨੂੰ ਇਸ ਮੁਲਕ ਵਿੱਚ ਪ੍ਰੇਸ਼ਾਨ ਕਰਦਾ ਹੈ, ਪਰ ਕੇਂਦਰ ਦੇ ਕੰਨਾਂ ਉੱਤੇ ਜੂੰ ਨਹੀ ਸਰਕ ਰਹੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਜਗਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਕਤ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ (Huge response to signature campaign) ਮਿਲ ਰਿਹਾ ਹੈ। ਲੰਘੀ 1 ਦਸੰਬਰ ਨੂੰ ਸ਼ੁਰੂ ਕੀਤੀ ਗਈ ਇਹ ਮੁਹਿੰਮ ਤਹਿਤ ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਹਰਿਆਣਾ, ਉਤਰ ਪ੍ਰਦੇਸ਼ ਅਤੇ ਦਿੱਲੀ ਆਦਿ ਥਾਵਾਂ ’ਤੇ ਵੀ ਲੋਕਾਂ ਵੱਲੋਂ ਪ੍ਰੋਫਾਰਮੇ ਭਰ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਤਰਨਤਾਰਨ 2019 ਬੰਬ ਧਮਾਕਾ ਮਾਮਲਾ: ਮੁੱਖ ਸਾਜ਼ਿਸ਼ਕਾਰ ਬਿਕਰਮਜੀਤ ਗ੍ਰਿਫਤਾਰ