ਪੰਜਾਬ

punjab

ETV Bharat / state

'ਆਪ' ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਚੁੱਕੇ ਗਏ ਕਦਮ ਦੀ ਹਰ ਪਾਸੇ ਹੋ ਰਹੀ ਹੈ ਪ੍ਰਸੰਸਾ - ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦਿਆਂ ਹੀ ਅੱਜ ਪਹਿਲੇ ਦਿਨ ਭ੍ਰਿਸ਼ਟਾਚਾਰ ਖਿਲਾਫ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੋ ਵੱਡਾ ਕਦਮ ਚੁੱਕਿਆ ਗਿਆ ਹੈ, ਉਸ ਦਾ ਹਰ ਵਰਗ ਸਵਾਗਤ ਕਰ ਰਿਹਾ ਹੈ।

'ਆਪ' ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਚੁੱਕੇ ਗਏ ਕਦਮ ਦੀ ਹਰ ਪਾਸੇ ਹੋ ਰਹੀ ਹੈ ਪ੍ਰਸੰਸਾ
'ਆਪ' ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਚੁੱਕੇ ਗਏ ਕਦਮ ਦੀ ਹਰ ਪਾਸੇ ਹੋ ਰਹੀ ਹੈ ਪ੍ਰਸੰਸਾ

By

Published : Mar 17, 2022, 8:41 PM IST

ਬਠਿੰਡਾ:ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦਿਆਂ ਹੀ ਅੱਜ ਪਹਿਲੇ ਦਿਨ ਭ੍ਰਿਸ਼ਟਾਚਾਰ ਖਿਲਾਫ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੋ ਵੱਡਾ ਕਦਮ ਚੁੱਕਿਆ ਗਿਆ ਹੈ, ਉਸ ਦਾ ਹਰ ਵਰਗ ਸਵਾਗਤ ਕਰ ਰਿਹਾ ਹੈ।

ਬਠਿੰਡਾ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਹੇ ਹਰਮਿਲਾਪ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕੇ ਗਏ। ਇਸ ਕਦਮ ਦੀ ਜਿੱਥੇ ਪ੍ਰਸੰਸਾ ਕੀਤੀ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜੇਕਰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ ਤਾਂ ਲੋਕਪਾਲ ਲਾਗੂ ਕੀਤਾ ਜਾਵੇ ਕਿਉਂਕਿ ਆਮ ਆਦਮੀ ਪਾਰਟੀ ਦੀ ਹੋਂਦ ਲੋਕਪਾਲ ਦੇ ਮੁੱਦੇ ਤੇ ਬਾਹਰ ਆਈ ਸੀ। ਅੰਨਾ ਹਜ਼ਾਰੇ ਵੱਲੋਂ ਲੋਕਪਾਲ ਲਾਗੂ ਕਰਾਉਣ ਲਈ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਤਾਂ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਸੀ।

'ਆਪ' ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਚੁੱਕੇ ਗਏ ਕਦਮ ਦੀ ਹਰ ਪਾਸੇ ਹੋ ਰਹੀ ਹੈ ਪ੍ਰਸੰਸਾ
ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵੀ ਖੇਤਰ ਵਿਚ ਕੰਮ ਕਰ ਰਹੇ ਗੁਰਵਿੰਦਰ ਸ਼ਰਮਾ ਨੇ ਸਮਾਜਵਾਦੀ ਪਾਰਟੀ ਦੀ ਸਰਕਾਰ ਦੇ ਪਹਿਲੇ ਦਿਨ ਭ੍ਰਿਸ਼ਟਾਚਾਰ ਖਿਲਾਫ਼ ਕੀਤੀ ਗਈ। ਵੱਡੀ ਕਾਰਵਾਈ ਦੀ ਜਿੱਥੇ ਸ਼ਲਾਘਾ ਕੀਤੀ, ਉੱਥੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਜਲਦਬਾਜ਼ੀ ਨਾ ਕਰਨ ਸਮੱਸਿਆਵਾਂ ਦਾ ਹੱਲ ਹੌਲੀ-ਹੌਲੀ ਹੋਵੇਗਾ ਅਤੇ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ।

ਇਹ ਵੀ ਪੜ੍ਹੋ:ਸਹੁੰ ਚੁੱਕ ਸਮਾਗਮ ਨੂੰ ਲੈਕੇ ਸਿਆਸੀ ਆਗੂਆਂ ਦੀ ਪ੍ਰਤੀਕਿਰਿਆ

ABOUT THE AUTHOR

...view details