ਬਠਿੰਡਾ: ਇੱਕ ਪਾਸੇ ਤਾਂ ਦੇਸ਼ ਭਰ 'ਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ ਦੂਜੇ ਪਾਸੇ ਆਪਣੀਆਂ ਮੰਗਾਂ ਨੂੰ ਲੈਕੇ ਬੇਰੁਜ਼ਗਾਰ ਬੀਐੱਡ ਅਧਿਆਪਕ ਬਠਿੰਡਾ ਦੇ ਰੋਜ਼ ਗਾਰਡਨ 'ਚ ਇਕੱਠੇ ਹੋਏ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ ਕੀਤਾ। ਇਸ ਮੌਕੇ ਅਧਿਆਪਕਾਂ ਵੱਲੋਂ ਆਪਣਾ-ਆਪਣਾ ਖੂਨ ਇਕ ਵਰਤਨ ਵਿੱਚ ਇਕੱਠਾ ਕਰਕੇ ਰੋਸ ਜਾਹਿਰ ਕੀਤਾ ਗਿਆ।
ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਸੀ ਕਿ ਲਗਾਤਾਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਨਾ ਹੀ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ। ਸਿੱਖਿਆ ਮੰਤਰੀ ਵੱਲੋਂ ਇਹ ਕਹਿ ਕੇ ਟਾਲਾ ਵੱਟਿਆ ਜਾ ਰਿਹਾ ਹੈ ਕਿ ਵਿੱਤ ਮੰਤਰੀ ਵੱਲੋਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਜਿਸਦੇ ਰੋਸ ਵਜੋਂ ਅੱਜ ਉਨ੍ਹਾਂ ਵੱਲੋਂ ਵਿੱਤ ਮਨਪ੍ਰੀਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕਰ ਉਨ੍ਹਾਂ ਨੂੰ ਆਪਣਾ ਬਲੱਡ ਦੇਣ ਪਹੁੰਚੇ ਹਨ।