ਦੱਸਣਾ ਬਣਦਾ ਹੈ ਕਿ ਬੀਤੇ ਦਿਨੀਂ ਡਾ, ਆਰ ਗਗਨ ਹਸਪਤਾਲ ਨੇੜਿਓ ਬਲੈਰੋ ਗੱਡੀ ਚੋਰੀ ਹੋਣ ਦੀ ਸ਼ਿਕਾਇਤ ਮਿਲਣ ਦੇ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਸੀ। ਪੁਲਿਸ ਨੂੰ ਸੂਹ ਮਿਲੀ ਕਿ ਦੋਸ਼ੀ ਯਾਦਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਚੋਰੀ ਦੀ ਗੱਡੀ ਵੇਚਣ ਆਏ ਸਨ ਜਿਨ੍ਹਾਂ ਨੂੰ ਪੁਲਿਸ ਨੇ ਜਾਲ ਵਿਛਾ ਕੇ ਫੜ ਲਿਆ ਹੈ ਹਾਲਾਂਕਿ ਚੋਰੀ ਦਾ ਮੁਖੀ ਦੋਸ਼ੀ ਬਲਵੰਤ ਸਿੰਘ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ ਹੈ। |
ਚੋਰੀ ਦੇ ਵਾਹਨਾਂ ਸਮੇਤ 2 ਚੋਰ ਗਿਰੋਹ ਕਾਬੂ - theft gang
ਬਠਿੰਡਾ: ਸ਼ਹਿਰ ਵਿੱਚ ਵੱਖ-ਵੱਖ ਥਾਵੀਂ ਹੋਈਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਗ੍ਰਿਰੋਹਾਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਤਿੰਨ ਮੋਟਰਸਾਈਕਲ, ਸਕੂਟਰੀ ਅਤੇ ਬਲੈਰੋ ਗੱਡੀ ਬਰਾਮਦ ਕੀਤੀ ਹੈ।
aa
ਬਠਿੰਡਾ ਸਿਵਲ ਲਾਇਨ ਐੱਸਐੱਚਓ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਹੋਰ ਚੋਰ ਗ੍ਰਿਰੋਹ ਫੜਿਆ ਹੈ ਜਿਸ ਵਿੱਚੋਂ ਬਠਿੰਡਾ ਦੇ ਚਿਲਡਰਨ ਪਾਰਕ ਕੋਲੋਂ ਕੁਲਵੰਤ ਸਿੰਘ ਗੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੋਲੋਂ ਪੁਲਿਸ ਨੇ 3 ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਹੈ।