ਬਠਿੰਡਾ: ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕੱਠੀਆਂ ਹੋਈਆਂ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਵੱਲੋਂ ਪੰਜਾਬ ਪੱਧਰ 'ਤੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਮਾਰਚ ਕੱਢਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਬਠਿੰਡਾ ਮੇਨ ਹਾਈਵੇ ਨੂੰ ਜਾਮ ਕੀਤਾ। ਬਠਿੰਡਾ ਵਿੱਚ ਡੀ ਸੀ ਦਫਤਰ ਦੇ ਬਾਹਰ ਪੰਜਾਬ ਪੱਧਰ ਤੋਂ ਇਕੱਠੀਆਂ ਹੋਈਆਂ ਵੱਖ ਵੱਖ ਵਿਭਾਗ ਦੀਆਂ ਠੇਕਾ ਕਰਮੀਆਂ ਦੀ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਇਕੱਠੇ ਹੋ ਕੇ ਰੋਸ ਮਾਰਚ ਕੱਢਿਆ ਗਿਆ।
ਇਹ ਰੋਸ ਮਾਰਚ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕੀਤਾ ਗਿਆ। ਇਸ ਰੋਸ ਮਾਰਚ ਦੇ ਵਿੱਚ ਲਗਭਗ 16 ਜਥੇਬੰਦੀਆਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਰੋਸ ਮਾਰਚ ਤੋਂ ਬਾਅਦ ਬਠਿੰਡਾ ਦੇ ਮੇਨ ਕੇਂਦਰ ਪੁਆਇੰਟ ਹਨੂਮਾਨ ਚੌਕ ਦੇ ਵਿੱਚ ਹੀ ਧਰਨਾ ਲਗਾਇਆ ਗਿਆ ਇਸ ਧਰਨੇ ਦੇ ਵਿੱਚ ਹਜ਼ਾਰਾਂ ਦੀ ਸੰਖਿਆ ਵਿੱਚ ਠੇਕਾ ਮੁਲਾਜ਼ਮਾਂ ਵੱਲੋਂ ਸ਼ਿਰਕਤ ਕੀਤੀ ਗਈ।