ਬਠਿੰਡਾ : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ ਲਏ 1,59,146 ਸੈਂਪਲਾਂ ਵਿੱਚੋਂ 11,755 ਕੇਸ ਪੌਜ਼ੀਟਿਵ ਆਉਣ ਨਾਲ ਜ਼ਿਲ੍ਹੇ ਅੰਦਰ ਦਹਿਸ਼ਤ ਦੇ ਮਾਹੌਲ ਬਣ ਗਿਆ ਹੈ। ਹਾਲਾਂਕਿ ਇਨ੍ਹਾਂ ਵਿੱਚੋਂ 10,787 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ਪਰ ਹਾਲੇ ਵੀ 256 ਕੇਸ ਐਕਟਿਵ ਹਨ। ਹੁਣ ਤੱਕ 261 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਲਈ ਕੋਰੋਨਾ ਵੈਕਸੀਨੇਸ਼ਨ ਕਾਊਂਟਰਾਂ ਉੱਤੇੇ ਲੋਕਾਂ ਦਾ ਹਜੂਮ ਲੱਗਾ ਹੋਇਆ ਹੈ।
ਕੋਰੋਨਾ ਵੈਕਸੀਨੇਸ਼ਨ ਕਾਊਂਟਰ 'ਤੇ ਲੱਗਿਆ ਲੋਕਾਂ ਦਾ ਹਜੂਮ - bathinda latest news
ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ ਲਏ 1,59,146 ਸੈਂਪਲਾਂ ਵਿੱਚੋਂ 11,755 ਕੇਸ ਪੌਜ਼ੀਟਿਵ ਆਉਣ ਨਾਲ ਜ਼ਿਲ੍ਹੇ ਅੰਦਰ ਦਹਿਸ਼ਤ ਦੇ ਮਾਹੌਲ ਬਣ ਗਿਆ ਹੈ। ਹਾਲਾਂਕਿ ਇਨ੍ਹਾਂ ਵਿੱਚੋਂ 10,787 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ਪਰ ਹਾਲੇ ਵੀ 256 ਕੇਸ ਐਕਟਿਵ ਹਨ।
ਇਹ ਜਾਣਕਾਰੀ ਏਡੀਸੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕਰਦਿਆਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 37 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਿਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਹੁਣ ਤੱਕ 16 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਨੂੰ ਵੈਕਸੀਨ ਲੱਗ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਵਰਕਿੰਗ ਡੇਅ ਵਿੱਚ ਕੋਵਿਡ ਦੀ ਵੈਕਸੀਨੇਸ਼ਨ ਮੁਫ਼ਤ ਲਾਈ ਜਾਂਦੀ ਹੈ। ਵਿਭਾਗ ਨੇ ਕੁਝ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਵੈਕਸੀਨੇਸ਼ਨ ਸੈਂਟਰ ਬਣਾਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੈਕਸੀਨ ਲਗਾਈ ਜਾਵੇ ਤਾਂ ਕਿ ਆਪਾਂ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕੀਏ।