ਬਠਿੰਡਾ : ਪਿੰਡ ਮਹਿਰਾਜ ਵਿਖੇ ਲੱਖਾ ਸਿਧਾਣਾ (Lakha Siddhana) ਵੱਲੋਂ ਐੱਨਡੀਪੀਐੱਸ (NDPS) ਐਕਟ ਤਹਿਤ ਦਰਜ ਕੀਤੇ ਮਾਮਲੇ ਦੇ ਵਿਰੋਧ ਵਿਚ ਰੱਖੀ ਗਈ ਰੈਲੀ ਵਿੱਚ ਵੱਡੀ ਗਿਣਤੀ 'ਚ ਨੌਜਵਾਨ ਪਹੁੰਚੇ। ਇਸ ਰੈਲੀ ਵਿੱਚ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਵਾਰਸ ਪੰਜਾਬ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਰੈਲੀ ਨੂੰ ਲੈ ਕੇ ਜਿੱਥਾ ਬਠਿੰਡਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਉਥੇ ਹੀ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਵਿੱਚ ਸਰਕਾਰ ਖ਼ਿਲਾਫ਼ ਵੱਡਾ ਰੋਹ ਦੇਖਣ ਨੂੰ ਮਿਲਿਆ।ਜਗਦੀਪ ਰੰਧਾਵਾ ਨੇ ਸਰਕਾਰ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਜਿਸ ਤਰ੍ਹਾਂ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਨਸ਼ਿਆਂ ਦੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ ਇਹ ਸਰਾਸਰ ਗਲਤ ਅਤੇ ਪੰਜਾਬ ਦੀ ਨੌਜਵਾਨੀ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਭਗਵੰਤ ਮਾਨ ਅਤੇ ਤਿੱਖੇ ਤੰਜ ਕੱਸਦਿਆਂ ਕਿਹਾ ਕਿ ਭਗਵੰਤ ਮਾਨ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਲਗਾਤਾਰ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
Lakha Siddhana news update ਅਮਿਤੋਜ ਮਾਨ ਨੇ ਲੱਖਾ ਸਿਧਾਣਾ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ ਜੋ ਵਿਅਕਤੀ ਹੋਣ ਤੱਕ ਨਸ਼ਿਆਂ ਖ਼ਿਲਾਫ਼ ਲੜਾਈ ਲੜਦਾ ਰਿਹਾ ਅਤੇ ਪੰਜਾਬ ਸਰਕਾਰ ਨੂੰ ਹਰ ਮੁੱਦੇ 'ਤੇ ਘੇਰਦਾ ਹੈ ਉਸ ਨੂੰ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਝੂਠੇ ਮਾਮਲੇ ਵਿੱਚ ਫਸਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਹੈ। ਲੋਕ ਹੁਣ ਪੰਜਾਬ ਸਰਕਾਰ ਦੀ ਕਿਸੇ ਵਧੀਕੀ ਨੂੰ ਬਰਦਾਸ਼ਤ ਨਹੀਂ ਕਰਨਗੇ।
ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ (Member Parliament Simranjit Singh mann) ਵੱਲੋਂ ਜਿੱਥੇ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਰਾਜ ਖ਼ਤਮ ਕੀਤੇ ਜਾਣ ਦਾ ਵਿਰੋਧ ਕੀਤਾ ਗਿਆ ਉਥੇ ਹੀ ਲੱਖਾ ਸਿਧਾਣਾ 'ਤੇ ਦਰਜ ਕੀਤੇ ਗਏ ਮਾਮਲੇ ਸਬੰਧੀ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬੀਜੇਪੀ ਅਤੇ ਆਰਐੱਸਐੱਸ (BJP and RSS) ਦੀ ਹੀ ਬੀ ਟੀਮ (B team) ਹੈ ਅਤੇ ਇਨ੍ਹਾਂ ਵੱਲੋਂ ਪੰਜਾਬ ਦੀ ਨੌਜਵਾਨੀ ਦਾ ਘਾਣ ਕਰਨੀ ਅਜਿਹੇ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੇ ਇਸ ਮੌਕੇ ਲੱਖਾ ਸਿਧਾਣਾ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਮਜ਼ਬੂਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਅੱਤਵਾਦੀ ਕਹਿ ਕੇ ਮਾਰਿਆ ਜਾ ਸਕੇ। ਸਰਕਾਰ ਨੂੰ ਸਮਝਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਨੌਜਵਾਨ ਉਨ੍ਹਾਂ ਦੀਆਂ ਨੀਤੀਆਂ ਤੋਂ ਨਾਖੁਸ਼ ਹਨ।
ਇਹ ਵੀ ਪੜ੍ਹੋ:-ਤਹਿਸੀਲ ਦਾ ਨਹੀਂ ਭਰਿਆ ਬਿੱਲ ਤਾਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਕੱਟਿਆ ਬਿਜਲੀ ਕੁਨੈਕਸ਼ਨ