ਬਠਿੰਡਾ : ਲੋਕਸਭਾ ਚੋਣਾਂ ਦੇ ਮੱਦੇ ਨਜ਼ਰ ਸਿਆਸੀ ਪਾਰਟੀਆਂ ਵੱਲੋਂ ਅਖ਼ਿਰਲੇ ਗੇੜ ਦੀਆਂ ਚੋਣਾਂ ਤੇਜ਼ੀ ਨਾਲ ਚੋਣ ਪ੍ਰਚਾਰ ਜਾਰੀ ਹੈ। ਇਸ ਕੜੀ ਤਹਿਤ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਬਠਿੰਡੇ 'ਚ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪੁੱਜ ਰਹੇ ਹਨ।
ਅੱਜ ਪ੍ਰਿਯੰਕਾ ਗਾਂਧੀ ਬਠਿੰਡੇ 'ਚ ਕਰਨਗੇ ਚੋਣ ਪ੍ਰਚਾਰ - Congress
ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਬਠਿੰਡੇ ਵਿੱਚ ਚੋਣ ਪ੍ਰਚਾਰ ਕਰਨਗੇ। ਇਥੇ ਉਹ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪੁੱਜ ਰਹੇ ਹਨ।
ਪ੍ਰਿਯੰਕਾ ਗਾਂਧੀ ਬਠਿੰਡੇ 'ਚ ਕਰਨਗੇ ਚੋਣ ਪ੍ਰਚਾਰ
ਇਸ ਚੋਣ ਰੈਲੀ ਵਿੱਚ ਪ੍ਰਿਯੰਕਾ ਗਾਂਧੀ ,ਲੋਕਸਭਾ ਹਲਕੇ ਬਠਿੰਡਾ ਦੇ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜ ਰਹੇ ਹਨ। ਇਥੇ ਉਹ ਜਨਸਭਾ ਨੂੰ ਸੰਬੋਧਨ ਕਰਨਗੇ ਅਤੇ ਰਾਜਾ ਵੜਿੰਗ ਦੇ ਹੱਕ ਲੋਕਾਂ ਕੋਲੋਂ ਵੋਟ ਅਪੀਲ ਕਰਨਗੇ।
ਇਸ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸਿਆਸੀ ਆਗੂ ਵੀ ਸ਼ਾਮਲ ਹੋਣਗੇ। ਪਾਰਟੀ ਦੇ ਵਰਕਰਾਂ ਵੱਲੋਂ ਇਸ ਚੋਣ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਗਈ ਹੈ।