ਬਠਿੰਡਾ: ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦੇ 29 ਮਈ ਨੂੰ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਤੋਂ ਬਾਅਦ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੱਖੋ ਵੱਖਰੇ ਢੰਗ ਨਾਲ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ। ਬਠਿੰਡਾ ਮੋਗਾ ਜ਼ਿਲ੍ਹੇ ਦੀ ਹੱਦ ’ਤੇ ਵਸੇ ਪਿੰਡ ਮਾਣੂੰਕੇ ਦੇ ਆਰਟਿਸਟ ਇਕਬਾਲ ਸਿੰਘ ਵੱਲੋਂ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਦਮ ਕੱਦ ਬੁੱਤ ਤਿਆਰ ਕੀਤਾ ਜਾ ਰਿਹਾ ਹੈ। ਇਕਬਾਲ ਸਿੰਘ ਨੇ ਦੱਸਿਆ ਕਿ ਉਹ ਕਦੇ ਵੀ ਸੋਧੇ ਸਿੱਧੂ ਮੂਸੇ ਵਾਲਾ ਨੂੰ ਨਹੀਂ ਮਿਲੇ ਪਰ ਉਸ ਦੇ ਗੀਤਾਂ ਤੋਂ ਉਹ ਕਾਫੀ ਪ੍ਰਭਾਵਿਤ ਸਨ ਅਤੇ ਉਸ ਵੱਲੋਂ ਆਪਣੇ ਪਿੰਡ ਅਤੇ ਸੂਬੇ ਲਈ ਪ੍ਰਗਟਾਏ ਜਾਂਦੇ ਮੋਹ ਤੋਂ ਕਾਫ਼ੀ ਹੱਦ ਤੱਕ ਪ੍ਰਭਾਵਿਤ ਸਨ।
ਇਸਦੇ ਨਾਲ ਹੀ ਉਸਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਵਜੋਂ ਉਨ੍ਹਾਂ ਵੱਲੋਂ ਇਹ ਬੁੱਤ ਤਿਆਰ ਕੀਤਾ ਜਾ ਰਿਹਾ ਹੈ ਜੋ ਕਿ ਸਿੱਧੂ ਮੂਸੇਵਾਲਾ ਦੇ ਕੱਦ ਅਨੁਸਾਰ ਹੀ ਤਿਆਰ ਕੀਤਾ ਜਾਵੇਗਾ। ਫਿਲਹਾਲ ਉਨ੍ਹਾਂ ਵੱਲੋਂ ਤਿੰਨ ਹਿੱਸਿਆਂ ਵਿਚ ਬੁੱਤ ਨੂੰ ਤਿਆਰ ਕੀਤਾ ਗਿਆ ਹੈ ਅਤੇ ਜਲਦ ਹੀ ਤਿਆਰ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਸਿੱਧੂ ਮੂਸੇਵਾਲਾ ਦਾ ਆਦਮ ਕੱਦ ਬੁੱਤ ਪਿੰਡ ਮੂਸੇ 5911 ਟਰੈਕਟਰ ਰਾਹੀਂ ਲਿਜਾਇਆ ਜਾਵੇਗਾ।