ਬਠਿੰਡਾ:ਭਾਰਤ ਵਿੱਚ ਪੁਲਿਸ ਯਾਦਗਾਰੀ ਦਿਵਸ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਉਨ੍ਹਾਂ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਯਾਦ ਕਰਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਮਨਾਇਆ ਜਾਂਦਾ ਹੈ। ਜਿਨ੍ਹਾਂ ਨੇ ਡਿਊਟੀ ਦੇ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ।
ਪੁਲਿਸ ਯਾਦਗਾਰੀ ਦਿਵਸ 1959(Police Memorial Day 1959) ਦੇ ਉਸ ਦਿਨ ਦੀ ਯਾਦ ਦਿਵਾਉਂਦਾ ਹੈ, ਜਦੋਂ ਲੱਦਾਖ ਦੇ ਹੌਟ ਸਪਰਿੰਗ ਖੇਤਰ ਵਿੱਚ ਵੀਹ ਭਾਰਤੀ ਸੈਨਿਕਾਂ 'ਤੇ ਚੀਨੀ ਸੈਨਿਕਾਂ ਨੇ ਹਮਲਾ ਕੀਤਾ ਸੀ, ਜਿਸ ਵਿੱਚ 10 ਭਾਰਤੀ ਪੁਲਿਸ ਕਰਮਚਾਰੀਆਂ ਦੀ ਜਾਨ ਚਲੀ ਗਈ ਸੀ ਅਤੇ ਸੱਤ ਕੈਦ ਹੋ ਗਏ ਸਨ।
ਉਸ ਦਿਨ ਤੋਂ 21 ਅਕਤੂਬਰ ਨੂੰ ਸ਼ਹੀਦਾਂ ਦੇ ਸਨਮਾਨ ਵਿੱਚ ਪੁਲਿਸ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। 21 ਅਕਤੂਬਰ(October 21) ਨੂੰ ਪੂਰੇ ਦੇਸ਼ ਵਿਚ ਸ਼ਹੀਦ ਹੋਏ ਸੁਰੱਖਿਆ ਬਲ(Security forces) ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।