ਪੰਜਾਬ

punjab

ਦਿੱਲੀ ਦੇ ਬਾਰਡਰ ਤੇ ਦੋ ਹੋਰ ਕਿਸਾਨਾਂ ਦੀ ਹੋਈ ਮੌਤ

By

Published : Oct 30, 2021, 2:06 PM IST

ਦਿੱਲੀ ਦੇ ਬਾਰਡਰ ਤੇ ਕਿਸੇ ਨਾ ਕਿਸੇ ਕਾਰਨ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਕਿਸਾਨਾਂ ਦੀ ਅਚਾਨਕ ਸਿਹਤ ਵਿਗੜ ਗਈ ਸੀ।

ਦਿੱਲੀ ਦੇ ਬਾਰਡਰ ਤੇ ਦੋ ਹੋਰ ਕਿਸਾਨਾਂ ਦੀ ਹੋਈ ਮੌਤ
ਦਿੱਲੀ ਦੇ ਬਾਰਡਰ ਤੇ ਦੋ ਹੋਰ ਕਿਸਾਨਾਂ ਦੀ ਹੋਈ ਮੌਤ

ਬਠਿੰਡਾ: ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹੋਏ ਸੰਘਰਸ਼ੀ ਕਿਸਾਨਾਂ ਨੂੰ 11 ਮਹੀਨਿਆਂ ਤੋਂ ਜਿਆਦਾ ਦਾ ਸਮਾਂ ਹੋ ਗਿਆ ਹੈ। ਐਨੇ ਕੁ ਸਮੇਂ 600 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਗਏ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਜਿਵੇਂ ਕੁਝ ਨਾ ਸੁਣਨ ਦੀ ਸੌਂਹ ਖਾ ਰੱਖੀ ਹੈ। ਦਿੱਲੀ ਦੇ ਬਾਰਡਰ ਤੇ ਕਿਸੇ ਨਾ ਕਿਸੇ ਕਾਰਨ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਦੋ ਹੋਰ ਕਿਸਾਨਾਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮ੍ਰਿਤਕਾਂ ਦੀ ਪਛਾਣ ਧਰਮ ਸਿੰਘ ਤੇ ਰਿਪਨ ਸਿੰਘ ਪਿੰਡ ਜੇਠੂਕੇ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਕਿਸਾਨਾਂ ਦੀ ਅਚਾਨਕ ਸਿਹਤ ਵਿਗੜ ਗਈ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਨਿੱਕਾ ਸਿੰਘ ਜੇਠੂਕੇ ਨੇ ਦੱਸਿਆ ਕਿ ਧਰਮ ਸਿੰਘ (54) ਤੇ ਰਿਪਨ ਸਿੰਘ (51) ਦੋਵੇਂ ਕਿਸਾਨ ਪਿਛਲੇ ਲਗਭਗ ਇੱਕ ਹਫ਼ਤੇ ਤੋਂ ਕਾਫਲੇ ਨਾਲ ਦਿੱਲੀ ਮੋਰਚੇ ‘ਤੇ ਜਾ ਰਹੇ ਸਨ ਤੇ ਕੱਲ੍ਹ ਅਚਾਨਕ ਹੀ ਉਨ੍ਹਾਂ ਦੋਵਾਂ ਦੀ ਸਿਹਤ ਖ਼ਰਾਬ ਹੋ ਗਈ। ਜਿਸ ਕਾਰਨ ਉਨ੍ਹਾਂ ਨੂੰ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਦੋਵਾਂ ਕਿਸਾਨਾਂ ਨੇ ਆਖਰੀ ਸਾਹ ਲਿਆ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 26 ਨਵੰਬਰ 2020 ਨੂੰ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਜਿਸ ਨੂੰ ਅੱਜ 11 ਮਹੀਨੇ ਪੂਰੇ ਹੋ ਗਏ ਹਨ। ਇਸ 11 ਮਹੀਨਿਆਂ ਵਿੱਚ ਸੈਂਕੜੇ ਕਿਸਾਨ ਆਪਣੀ ਜਾਨ ਗੁਆ ​​ਚੁੱਕੇ ਹਨ।

ਇਸ ਦੌਰਾਨ ਨਾ ਤਾਂ ਕਿਸਾਨ ਜਥੇਬੰਦੀਆਂ ਝੁਕੀਆਂ ਅਤੇ ਨਾ ਹੀ ਸਰਕਾਰੀ ਵੱਲੋਂ ਗੱਲਬਾਤ ਨਾਲ ਕੋਈ ਹੱਲ ਕੱਢਿਆ ਗਿਆ। ਇਸ ਲਈ ਹੁਣ ਕਿਸਾਨ ਖੇਤੀ ਕਾਨੂੰਨ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ABOUT THE AUTHOR

...view details