ਪੰਜਾਬ

punjab

ETV Bharat / state

ਮਾਸੂਮ ਬੱਚੀ ਨਾਲ ਬਲਾਤਕਾਰ, ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ - ਤਲਵੰਡੀ ਸਾਬੋ

ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਇੱਕ ਅਣਜਾਣ ਵਿਅਕਤੀ ਦੁਆਰਾ 9 ਸਾਲਾ ਬੱਚੀ ਦਾ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮਾਸੂਮ ਬੱਚੀ ਨਾਲ ਬਲਾਤਕਾਰ, ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ

By

Published : Jul 29, 2019, 3:16 AM IST

ਬਠਿੰਡਾ : ਬੱਚੀਆਂ ਨਾਲ ਬਲਾਤਕਾਰ ਦੇ ਮਾਮਲੇ ਦਿਨ-ਬ-ਦਿਨ ਵੱਧਦੇ ਹੀ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਤਲਵੰਡੀ ਸਾਬੋ ਦਾ ਸਾਹਮਣੇ ਆਇਆ ਹੈ।

ਵੇਖੋ ਵੀਡਿਓ।

ਤਲਵੰਡੀ ਸਾਬੋ ਵਿੱਚ ਇੱਕ ਨਾਬਾਲਗ ਬੱਚੀ ਦੇ ਨਾਲ ਇੱਕ ਅਣਜਾਣ ਵਿਅਕਤੀ ਵੱਲੋਂ ਬਲਾਤਕਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਬੱਚੀ ਦੀ ਉਮਰ ਕਰੀਬ 9 ਸਾਲ ਦੱਸੀ ਜਾ ਰਹੀ ਹੈ। ਬੱਚੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਬੱਚੀ ਬਾਜ਼ਾਰ ਸਕੂਲ ਦਾ ਕੰਮ ਕਰਨ ਲਈ ਘਰੋਂ ਕੁੱਝ ਸਮਾਲ ਲੈਣ ਗਈ ਸੀ। ਉਸ ਦੀ ਬੇਟੀ ਨੂੰ ਕੋਈ ਵਰਗਲਾ ਕੇ ਲੈ ਗਿਆ ਅਤੇ ਬਲਾਤਕਾਰ ਕਰਨ ਤੋਂ ਬਾਅਦ ਵਾਪਸ ਗਲੀ ਵਿੱਚ ਛੱਡ ਗਿਆ। ਜਿਸ ਤੋਂ ਬਾਅਦ ਬੱਚੀ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ਪਿਤਾ ਨੇ ਪ੍ਰਸ਼ਾਸਨ ਤੋਂ ਨਿਆਂ ਦੀ ਗੁਹਾਰ ਲਾਈ ਹੈ।

ਇਹ ਵੀ ਪੜ੍ਹੋ : ਪਿੰਡ ਮਟੋਰੜਾ : ਪਿਤਾ ਨੇ ਹੀ ਘੜੀ ਆਪਣੇ ਪੁੱਤਰ ਦੀ ਅਗਵਾ ਹੋਣ ਦੀ ਕਹਾਣੀ, 2 ਵਿਰੁੱਧ ਮਾਮਲਾ ਦਰਜ਼

ਇਸ ਮਾਮਲੇ ਨੂੰ ਲੈ ਕੇ ਤਲਵੰਡੀ ਸਾਬੋ ਦੇ ਡੀਐੱਸਪੀ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਥਾਣਾ ਤਲਵੰਡੀ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਪੁਲਿਸ ਦੋਸ਼ੀ ਦੀ ਪਹਿਚਾਣ ਕਰਨ ਵਿੱਚ ਜੁਟ ਗਈ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ABOUT THE AUTHOR

...view details