ਬਰਨਾਲਾ: ਜ਼ਿਲ੍ਹੇ ਦੇ ਪਿੰਡ ਉਗੋਕੇ ਦੇ ਇੱਕ 35 ਵਰ੍ਹਿਆਂ ਦੇ ਨੌਜਵਾਨ ਗੁਰਲਾਲ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੁਬੱਈ ਜਾਣ ਦੇ ਚੱਕਰ ਵਿੱਚ ਏਜੰਟ ਦੇ ਧੱਕੇ ਚੜ ਕੇ ਲੱਖਾਂ ਰੁਪਏ ਦਾ ਕਰਜ਼ਈ ਹੋ ਗਿਆ ਸੀ।
ਏਜੰਟ ਦੀ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਨੇ ਜ਼ਹਿਰ ਪੀ ਕੇ ਖ਼ੁਦਕੁਸ਼ੀ ਗੁਰਲਾਲ ਆਪਣੇ ਕਾਰੋਬਾਰ ਦੇ ਸਿਲਸਿਲੇ ਵਿੱਚ ਦੁਬੱਈ ਜਾਣ ਦੇ ਲਈ ਇੱਕ ਏਜੰਟ ਦੇ ਹੱਥ ਚੜ ਗਿਆ ਸੀ। ਮ੍ਰਿਤਕ ਨੌਜਵਾਨ ਇੱਕ ਗਰੀਬ ਕਿਸਾਨ ਦਾ ਪੁੱਤਰ ਹੈ, ਜੋ ਰੁਜ਼ਗਾਰ ਦੇ ਸਿਲਸਿਲੇ ਦੇ ਲੀ ਪਿੰਡ ਤੋਂ ਹੀ ਕਰਜ਼ਾ ਲੈ ਕੇ ਦੁਬੱਈ ਗਿਆ ਸੀ ਪਰ 2 ਸਾਲ ਬਾਅਦ ਉਹ ਵਾਪਸ ਆ ਗਿਆ ਅਤੇ ਜਦੋਂ ਉਹ ਦੁਬਾਰਾ ਜਾਣ ਲੱਗਿਆ ਤਾਂ ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਜਿਸ ਤੋਂ ਬਾਅਦ ਨਿਰਾਸ਼ ਹੋ ਕੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ।
ਏਜੰਟ ਦੀ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਨੇ ਜ਼ਹਿਰ ਪੀ ਕੇ ਖ਼ੁਦਕੁਸ਼ੀ ਇਸ ਸਬੰਧੀ ਮ੍ਰਿਤਕ ਨੌਜਵਾਨ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ 'ਚ ਰੁਜ਼ਗਾਰ ਨਾ ਮਿਲਣ 'ਤੇ ਉਨ੍ਹਾਂ ਨੇ ਜ਼ਮੀਨ ਵੇਚ ਕੇ ਅਤੇ ਪਿੰਡ ਤੋਂ ਕਰਜ਼ਾ ਲੈ ਕੇ ਆਪਣੇ ਪੁੱਤ ਨੂੰ ਵਿਦੇਸ਼ ਭੇਜਿਆ ਸੀ। ਜਿੱਥੇ ਏਜੰਟਾਂ ਦੀ ਧੋਖਾਧੜੀ ਦੇ ਚੱਲਦਿਆਂ ਉਸ ਨੂੰ ਸਹੀ ਕੰਮ ਨਹੀਂ ਮਿਲਿਆ ਅਤੇ ਉਹ ਉੱਥੇ ਫ਼ਸਿਆ ਰਿਹਾ। ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਕਰਜ਼ਾ ਲੈ ਕੇ ਟਿਕਟ ਮੰਗਵਾ ਕੇ ਉਸ ਨੂੰ ਵਾਪਸ ਬੁਲਾਇਆ ਸੀ। ਪਿੰਡ ਆ ਕੇ ਗੁਰਲਾਲ ਟਾਇਰ ਪੈਂਚਰ ਦੀ ਦੁਕਾਨ ਖੋਲ ਕੇ ਕੰਮ ਕਰਨ ਲੱਗਿਆ ਸੀ। ਦੁਬੱਈ ਤੋਂ ਆ ਕੇ ਆਪਣੇ ਸਿਰ ਚੜੇ ਕਰਜ਼ੇ ਨੂੰ ਲੈ ਕੇ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਦੇ ਹੀ ਚੱਲਦੇ ਉਸ ਨੇ ਖ਼ੁਦਕੁਸ਼ੀ ਕਰ ਲਈ।
ਮ੍ਰਿਤਕ ਦੇ ਦੋਸਤ ਲਾਭ ਸਿੰਘ ਨੇ ਦੱਸਿਆ ਕਿ ਗੁਰਲਾਲ ਜ਼ਿੰਦਗੀ ਵਿੱਚ ਕੁੱਝ ਬਨਣਾ ਚਾਹੁੰਦਾ ਸੀ ਪਰ ਰੁਜ਼ਗਾਰ ਦੀ ਭਾਲ ਵਿੱਚ ਉਹ ਦੋ ਵਾਰ ਵਿਦੇਸ਼ ਗਿਆ ਅਤੇ ਉਹ ਏਜੰਟਾਂ ਤੋਂ ਗੁੰਮਰਾਹ ਹੋ ਕੇ ਠੱਗੀ ਦਾ ਸ਼ਿਕਾਰ ਹੋ ਗਿਆ। ਇਸੇ ਕਾਰਨ ਪਰਿਵਾਰ ਸਿਰ ਕਰਜ਼ਾ ਚੜ੍ਹ ਗਿਆ ਜਿਸ ਤੋਂ ਦੁਖੀ ਹੋ ਕੇ ਗੁਰਲਾਲ ਖ਼ੁਦਕੁਸ਼ੀ ਕਰ ਗਿਆ।
ਇਸ ਸਬੰਧੀ ਜਾਂਚ ਅਧਿਕਾਰੀ ਏਐਸਆਈ ਲਾਭ ਸਿੰਘ ਨੇ ਦੱਸਿਆ ਕਿ ਵਿਦੇਸ਼ ਜਾਣ ਦੇ ਨਾਮ 'ਤੇ ਗੁਰਲਾਲ ਸਿੰਘ ਨੇ ਕਰਜ਼ਾ ਲਿਆ ਸੀ। ਇਸੇ ਕਰਜ਼ ਦੀ ਵਜ੍ਹਾ ਕਰਕੇ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸ ਦੇ ਚੱਲਦੇ ਉਸ ਨੇ ਆਪਣੇ ਖੇਤ ਵਿੱਚ ਜਾ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਦੇ ਬਿਆਨ 'ਤੇ 174 ਦੀ ਕਾਰਵਾਈ ਕੀਤੀ ਗਈ ਹੈ।