ਬਠਿੰਡਾ: ਪੰਜਾਬ ਸਰਕਾਰ ਵੱਲੋਂ ਬੇਸ਼ੱਕ ਨਸ਼ੇ ਦੀ ਰੋਕਥਾਮ ਲਈ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਪਰ ਨਸ਼ਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਹੀ ਬਠਿੰਡਾ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਨਜਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਵਾਇਰਲ ਇਹ ਵੀਡੀਓ ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਦੱਸੀ ਜਾ ਰਹੀ ਹੈ।
ਇੱਕ ਪਾਸੇ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਨੌਜਵਾਨਾਂ ਦੀ ਇਸ ਤਰ੍ਹਾਂ ਦੀ ਵੀਡੀਓ ਸਰਕਾਰ ਅਤੇ ਪ੍ਰਸ਼ਾਸਨ ਦੇ ਖੋਖਲ੍ਹੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ਉੱਤੇ ਵਾਇਰਲ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਹਾਲਤ ਦੀ ਵੀਡੀਓ ਸਾਹਮਣੇ ਆਈ ਹੈ।
ਇੱਕ ਹੋਰ ਨਸ਼ੇ ਵਿੱਚ ਧੁੱਤ ਨੌਜਵਾਨ ਦੀ ਵੀਡੀਓ ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਕਿਸ ਤਰ੍ਹਾਂ ਨਸ਼ੇ ਵਿੱਚ ਧੁੱਤ ਹੈ ਜਿਸਦੀ ਵੀਡੀਓ ਹਸਪਤਾਲ ਦੇ ਬਾਹਰ ਦੇ ਰਾਹਗੀਰ ਵੱਲੋਂ ਬਣਾਈ ਗਈ ਹੈ। ਸਭ ਤੋਂ ਹੈਰਾਨੀ ਦੀ ਗੱਲ ਹੈ ਕਿ ਨਸ਼ੇ ਵਿੱਚ ਧੁੱਤ ਇਸ ਨੌਜਵਾਨ ਦੀ ਸਰਕਾਰੀ ਹਸਪਤਾਲ ਦੇ ਕਿਸੇ ਵੀ ਸਟਾਫ ਦੇ ਮੈਂਬਰ ਵੱਲੋਂ ਸਾਰ ਨਹੀਂ ਲਈ ਗਈ ਹੈ। ਸਰਕਾਰੀ ਹਸਪਤਾਲ ਵਿੱਚ ਉਸ ਸਮੇਂ ਸਾਰੇ ਡਾਕਟਰ ਮੌਜੂਦ ਸੀ ਪਰ ਇਹ ਨੌਜਵਾਨ ਬਾਹਰ ਨਸ਼ੇ ਦੀ ਹਾਲਤ ਵਿੱਚ ਬੇਸੁੱਧ ਸੀ ਜਿਸਦੀ ਸਾਰ ਲੈਣ ਵਾਲਾ ਕੋਈ ਨਹੀਂ ਸੀ।
ਫਿਲਹਾਲ ਇਸ ਵੀਡੀਓ ਵਾਇਰਲ ਤੋਂ ਬਾਅਦ ਦੇਖਦਾ ਹਾਂ ਕਿ ਬਠਿੰਡਾ ਪੁਲਿਸ ਅੱਗੇ ਕਿ ਹਰਕਤ ਵਿੱਚ ਆਉਦੀ ਹੈ ਜਾਂ ਫਿਰ ਇਹ ਨਵੀਂ ਪੀੜੀ ਦੇ ਨਸ਼ੇੜੀ ਨੌਜਵਾਨ ਇਸੇ ਤਰ੍ਹਾਂ ਹੀ ਨਸ਼ੇ ਦੀ ਚਪੇਟ ਵਿੱਚ ਫਸੇ ਰਹਿਣਗੇ। ਬੇਸ਼ੱਕ ਪੰਜਾਬ ਵਿੱਚ ਆਪ ਦੀ ਸਰਕਾਰ ਆਉਣ ਤੋਂ ਬਾਅਦ ਨਸ਼ੇ ਦਾ ਲੱਕ ਤੋੜਣ ਦੀ ਗੱਲ ਆਖੀ ਗਈ ਸੀ। ਪਰ ਨਸ਼ੇ ਜਿਉਂ ਦਾ ਤਿਉਂ ਹੀ ਪੰਜਾਬ ਵਿੱਚ ਵੱਧਦਾ ਜਾ ਰਿਹਾ ਹੈ।
ਇਹ ਵੀ ਪੜੋ:STF ਨੇ ਜੇਲ੍ਹ ਦੇ ਮੈਡੀਕਲ ਅਧਿਕਾਰੀ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ