ਬਠਿੰਡਾ: ਪਿਛਲੇ ਦਿਨੀਂ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਇੱਕ ਵਿਦੇਸ਼ੀ ਚੈਨਲ ਦੀ ਡਿਬੇਟ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਕੀਤੀ ਸੀ। ਇਸ ਦੇ ਵਿਰੋਧ ਵਿੱਚ ਬਠਿੰਡਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਗੁਰੂਸਰ ਸੈਣੋ ਦੇ ਵਾਸੀਆਂ ਨੇ ਸੁਖਪਾਲ ਸਿੰਘ ਸਰਾਂ ਦੇ ਘਰ ਦਾ ਘਿਰਾਓ ਕੀਤਾ।
ਮੋਦੀ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ ਕਰਨ ਵਾਲੇ ਭਾਜਪਾ ਆਗੂ ਦੇ ਘਰ ਬਾਹਰ ਪਿੰਡ ਵਾਸੀਆਂ ਨੇ ਦਿੱਤਾ ਧਰਨਾ ਸਿੱਖ ਭਾਈਚਾਰੇ ਦੀ ਭਾਵਨਾਵਾਂ ਨੂੰ ਪਹੁੰਚਾਈ ਠੇਸ
ਪਿੰਡ ਵਾਸੀਆਂ ਨੇ ਕਿਹਾ ਕਿ ਸੁਖਪਾਲ ਸਰਾਂ ਨੇ ਬਿਆਨ ਵਿੱਚ ਨਰਿੰਦਰ ਮੋਦੀ ਦੀ ਤੁਲਨਾ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਕੀਤੀ ਹੈ ਜੋ ਕਿ ਸਿੱਖ ਸਮੁਦਾਏ ਨੂੰ ਚੰਗੀ ਨਹੀਂ ਲੱਗੀ। ਉਨ੍ਹਾਂ ਦੇ ਇਸ ਬਿਆਨ ਨੇ ਸਾਰੇ ਸਿੱਖ ਭਾਈਚਾਰੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਪਿੰਡ ਅਤੇ ਸ਼ਹਿਰ ਵਿੱਚ ਸੁਖਪਾਲ ਸਰਾਂ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪਿੰਡ ਵਾਸੀਆਂ ਦੀ ਮੰਗ
ਪਿੰਡ ਵਾਸੀਆਂ ਅਤੇ ਹੋਰ ਵੱਖ-ਵੱਖ ਕਿਸਾਨ ਜਥੇਬੰਦੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਕੋ ਹੀ ਮੰਗ ਹੈ ਕਿ ਪੁਲਿਸ ਜਲਦ ਤੋਂ ਜਲਦ ਸੁਖਪਾਲ ਸਿੰਘ ਸਰਾਂ ਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰੇ ਤਾਂ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਿਮਾਕਤ ਕੋਈ ਦੂਸਰਾ ਨਾ ਦਿਖਾ ਸਕੇ।
ਸੁਖਪਾਲ ਸਰਾਂ ਨੇ ਸਮੁੱਚੇ ਸਿੱਖ ਭਾਈਚਾਰੇ ਤੋਂ ਮੰਗੀ ਮੁਆਫੀ
ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਦੀ ਧਾਰਮਿਕ ਭਾਵਨਾ ਦੇ ਨਾਲ ਖਿਲਵਾੜ ਨਹੀਂ ਕੀਤਾ ਹੈ ਅਤੇ ਜੇਕਰ ਉਨ੍ਹਾਂ ਵੱਲੋਂ ਐਸਾ ਸ਼ਬਦ ਇਸਤੇਮਾਲ ਕੀਤਾ ਗਿਆ ਹੈ ਤਾਂ ਜੋ ਕਿ ਸਿੱਖ ਸਮੁਦਾਇ ਨੂੰ ਠੇਸ ਪਹੁੰਚਾ ਰਿਹਾ ਹੈ ਤਾਂ ਉਸ ਦੇ ਬਦਲੇ ਉਹ ਪੰਜਾਬ ਦੇ ਵਾਸੀਆਂ ਤੋਂ ਮੁਆਫੀ ਮੰਗਦੇ ਹਨ। ਸੁਖਪਾਲ ਸਿੰਘ ਸਰਾਂ ਦਾ ਕਹਿਣਾ ਹੈ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਕੋਈ ਗੱਲ ਸਾਹਮਣੇ ਨਹੀਂ ਆਵੇਗੀ ਕਿਉਂਕਿ ਉਹ ਖੁਦ ਇੱਕ ਸਿੱਖ ਪਰਿਵਾਰ ਤੋਂ ਸਬੰਧ ਰੱਖਦਾ ਹੈ ।