ਪੰਜਾਬ

punjab

ETV Bharat / state

ਤਨਖਾਹਾਂ ਸਮੇਂ ਸਿਰ ਨਾ ਮਿਲਣ ਤੋਂ ਪ੍ਰੇਸ਼ਾਨ ਮੁਲਾਜ਼ਮਾਂ ਨੇ ਕੀਤਾ ਅਰਥੀ ਫੂਕ ਪ੍ਰਦਰਸ਼ਨ - protest in bathinda

ਬਠਿੰਡਾ ਡੀਸੀ ਦਫ਼ਤਰ ਸਾਹਮਣੇ ਜਲ ਸਪਲਾਈ ਸੈਨੇਟਰੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ। ਤਨਖਾਹਾਂ ਸਮੇਂ ਸਿਰ ਨਾ ਮਿਲਣ ਤੋਂ ਨਾਰਾਜ਼ ਮੁਲਾਜ਼ਮਾਂ ਨੇ ਪੱਕੇ ਧਰਨੇ ਦੀ ਵੀ ਚੇਤਾਵਨੀ ਦਿੱਤੀ ਹੈ।

protest
protest

By

Published : Feb 12, 2020, 11:39 PM IST

ਬਠਿੰਡਾ: ਧਰਨਿਆਂ ਦਾ ਗੜ੍ਹ ਬਣੇ ਬਠਿੰਡਾ ਸ਼ਹਿਰ ਵਿੱਚ ਆਏ ਦਿਨ ਕਿਸੇ ਨਾ ਕਿਸੇ ਜਥੇਬੰਦੀ ਵੱਲੋਂ ਸਰਕਾਰਾਂ ਖ਼ਿਲਾਫ਼ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਬੁੱਧਵਾਰ ਨੂੰ ਬਠਿੰਡਾ ਡੀਸੀ ਦਫਤਰ ਦੇ ਸਾਹਮਣੇ ਜਲ ਸਪਲਾਈ ਸੈਨੇਟਰੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਾਂ ਨਾ ਪੂਰੀਆਂ ਹੋਣ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਾਟਰ ਸਪਲਾਈ ਕਾਰਜਕਾਰੀ ਇੰਜੀਨੀਅਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ।


ਇਸ ਦੌਰਾਨ ਵਾਟਰ ਸਪਲਾਈ ਸੈਨੇਟਰੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਖ਼ਾਨ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਜਲ ਸਪਲਾਈ ਵਿੱਚ ਕੱਚੇ ਕਾਮਿਆਂ ਦੀ ਤਨਖ਼ਾਹ ਦੇਰੀ ਨਾਲ ਦਿੱਤੀ ਜਾ ਰਹੀ ਹੈ ਜਦੋਂ ਕਿ ਹਰ ਮਹੀਨੇ ਸੱਤ ਤਾਰੀਖ਼ ਨੂੰ ਤਨਖਾਹ ਦੇਣੀ ਚਾਹੀਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਵੀਡੀਓ
ਜਲ ਸਪਲਾਈ ਸੈਨੇਟਰੀ ਕੰਟਰੈਕਟਰ ਕਰਮਚਾਰੀ ਯੂਨੀਅਨ ਦੇ ਸਕੱਤਰ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲਾਂ ਵੀ ਕਈ ਵਾਰ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਹੋ ਚੁੱਕੀ ਹੈ ਪਰ ਹਰ ਵਾਰ ਕੋਈ ਨਾ ਕੋਈ ਬਹਾਨਾ ਬਣਾਇਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਦਾ ਤਬਾਦਲਾ ਦੱਸ ਕੇ ਦੋ ਮਹੀਨੇ ਦਾ ਸਮਾਂ ਵੀ ਲਿਆ ਗਿਆ ਸੀ ਜਿਸ ਤੋਂ ਬਾਅਦ ਵੀ ਤਨਖਾਹ ਹਰ ਮਹੀਨੇ ਦੇਰੀ ਨਾਲ ਆ ਰਹੀ ਹੈ। ਤਨਖਾਹਾਂ ਦਾ ਕੋਈ ਸਮਾਂ ਤੈਅ ਨਾ ਹੋਣ ਕਾਰਨ ਵਰਕਰਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਹੁਣ ਜਲ ਸਪਲਾਈ ਸੈਨੇਟਰੀ ਕੰਟਰੈਕਟਰ ਕਰਮਚਾਰੀ ਯੂਨੀਅਨ ਦੇ ਸਕੱਤਰ ਨੇ ਦੱਸਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਪਰਿਵਾਰ ਸਮੇਤ ਡੀਸੀ ਦਫਤਰ ਦੇ ਬਾਹਰ ਪੱਕੇ ਮੋਰਚੇ 'ਤੇ ਬੈਠਣਗੇ।

For All Latest Updates

ABOUT THE AUTHOR

...view details