ਚੰਡੀਗੜ੍ਹ:ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।
ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ
ਹਸਪਤਾਲਾਂ ਵਿੱਚ ਮਰੀਜ਼ਾਂ ਵਧੀ ਗਿਣਤੀ:ਮੌਸਮ ਵਿੱਚ ਆਈ ਤਬਦੀਲੀ ਕਾਰਨ ਜ਼ਿਆਦਾਤਰ ਹਸਪਤਾਲਾਂ ਵਿੱਚ ਅਚਾਨਕ ਠੰਢ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਗਈ ਹੈ। ਡਾਕਟਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਰਾਲੀ ਸਾੜਨ ਅਤੇ ਦੀਵਾਲੀ ਮੌਕੇ ਹੋਏ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਦੀ ਬਿਮਾਰੀ ਹੋ ਰਹੀ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ ਰਹੇਗਾ।