ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather Report) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।
ਇਹ ਵੀ ਪੜ੍ਹੋ:Chhath Puja 2022: ਛਠ ਸ਼ਰਧਾਲੂਆਂ ਨੇ ਖਰਨਾ ਦਾ ਪ੍ਰਸ਼ਾਦ ਕੀਤਾ ਗ੍ਰਹਿਣ, 36 ਘੰਟੇ ਦਾ ਨਿਰਜਲਾ ਵਰਤ ਸ਼ੁਰੂ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।