ਪੰਜਾਬ

punjab

ETV Bharat / state

ਪੰਜਾਬ ਚੋਣਾਂ ਨੂੰ ਲੈਕੇ ਕੀ ਹੈ ਜਨਤਾ ਦਾ ਮੂਡ ? - ਈਟੀਵੀ ਭਾਰਤ ਦੀ ਟੀਮ ਕਰ ਰਹੀ ਵੱਖ ਵੱਖ ਹਲਕਿਆਂ ਦਾ ਦੌਰ

ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈਕੇ ਸਿਆਸਤ ਗਰਮਾ ਚੁੱਕੀ ਹੈ। ਚੋਣਾਂ ਨੂੰ ਲੈਕੇ ਪੰਜਾਬ ਦੇ ਲੋਕਾਂ ਦਾ ਮੂਡ ਜਾਨਣ ਲਈ ਈਟੀਵੀ ਭਾਰਤ ਦੀ ਟੀਮ ਪੰਜਾਬ ਦੇ ਵੱਖ ਵੱਖ ਹਲਕਿਆਂ ਦਾ ਦੌਰਾ ਕਰ ਰਹੀ ਹੈ। ਇਸੇ ਤਹਿਤ ਚੋਣਾਂ ਸਬੰਧੀ ਬਠਿੰਡਾ ਸ਼ਹਿਰੀ ਹਲਕੇ ਦੇ ਲੋਕਾਂ ਨਾਲ ਖਾਸ ਗੱਲਬਾਤ ਕੀਤੀ ਗਈ ਹੈ।

ਪੰਜਾਬ ਚੋਣਾਂ ਨੂੰ ਲੈਕੇ ਬਠਿੰਡਾ ਸ਼ਹਿਰੀ ਹਲਕੇ ਦੇ ਵੋਟਰਾਂ ਨਾਲ ਖਾਸ ਗੱਲਬਾਤ
ਪੰਜਾਬ ਚੋਣਾਂ ਨੂੰ ਲੈਕੇ ਬਠਿੰਡਾ ਸ਼ਹਿਰੀ ਹਲਕੇ ਦੇ ਵੋਟਰਾਂ ਨਾਲ ਖਾਸ ਗੱਲਬਾਤ

By

Published : Jan 16, 2022, 9:29 AM IST

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਲਗਪਗ ਉਤਾਰ ਦਿੱਤੇ ਗਏ ਹਨ। ਬਠਿੰਡਾ ਦੇ ਸ਼ਹਿਰੀ ਹਲਕੇ ਦੀ ਗੱਲ ਕਰੀਏ ਤਾਂ ਇੱਥੋਂ ਕਾਂਗਰਸ ਵੱਲੋਂ ਫਿਰ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਆਮ ਆਦਮੀ ਪਾਰਟੀ ਵੱਲੋਂ ਜਗਰੂਪ ਸਿੰਘ ਗਿੱਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਪੰਜਾਬ ਚੋਣਾਂ ਨੂੰ ਲੈਕੇ ਬਠਿੰਡਾ ਸ਼ਹਿਰੀ ਹਲਕੇ ਦੇ ਵੋਟਰਾਂ ਨਾਲ ਖਾਸ ਗੱਲਬਾਤ

ਪੰਜਾਬ ’ਚ ਚੋਣ ਅਖਾੜਾ ਭਖਿਆ

ਬਠਿੰਡਾ ਸ਼ਹਿਰੀ ਦੇ ਜਾਗਰੂਕ ਨੌਜਵਾਨ ਵੋਟਰ ਵਕੀਲ ਰਾਹੁਲ ਝੂੰਬਾ ਦਾ ਕਹਿਣਾ ਹੈ ਕਿ ਹੁਣ ਤੱਕ ਉਨ੍ਹਾਂ ਵੱਲੋਂ ਸਾਰੀਆਂ ਹੀ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਵੇਖੀ ਜਾ ਚੁੱਕੀ ਹੈ। ਇੰਨ੍ਹਾਂ ਰਵਾਇਤੀ ਪਾਰਟੀਆਂ ਵੱਲੋਂ ਸਿਰਫ਼ ਆਪਣੇ ਕਾਰੋਬਾਰ ਵਧਾਏ ਗਏ ਹਨ ਸਿੱਖਿਆ ਅਤੇ ਹੈਲਥ ਵਿਚ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਕਾਰਨ ਅੱਜ ਦਾ ਨੌਜਵਾਨ ਹੁਣ ਤੀਸਰਾ ਬਦਲ ਲੱਭ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਵੱਲੋਂ ਲਗਾਤਾਰ ਪੰਜਾਬ ਦੀ ਲੁੱਟ ਖਸੁੱਟ ਕੀਤੀ ਜਾਂਦੀ ਰਹੀ ਅਤੇ ਆਪਣੀਆਂ ਜੇਬਾਂ ਭਰੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਘਰ ਘਰ ਨੌਕਰੀ ਦੀ ਗੱਲ ਕੀਤੀ ਗਈ ਪਰ ਰੁਜ਼ਗਾਰ ਨਹੀਂ ਦਿੱਤਾ ਗਿਆ। ਨਸ਼ੇ ਦੇ ਮਸਲੇ ਤੇ ਉਨ੍ਹਾਂ ਬੋਲਦਿਆਂ ਕਿਹਾ ਕਿ ਨਸ਼ਿਆਂ ਨਾਲ ਬੁਰਾ ਹਾਲ ਹੈ ਅਤੇ ਨਸ਼ਾ ਹਰ ਥਾਂ ਮਿਲ ਰਿਹਾ ਹੈ ਜਿਸ ਕਾਰਨ ਨੌਜਵਾਨ ਪੀੜ੍ਹੀ ਇਸ ਦਾ ਸ਼ਿਕਾਰ ਹੋ ਰਹੀ ਹੈ। ਰਾਹੁਲ ਝੰਬਾ ਦਾ ਕਹਿਣੈ ਕਿ ਉਨ੍ਹਾਂ ਵੱਲੋਂ ਹੁਣ ਕਿਸੇ ਨਵੀਂ ਸਿਆਸੀ ਧਿਰ ਨੂੰ ਹੀ ਅੱਗੇ ਲਿਆਂਦਾ ਜਾਵੇਗਾ।

ਲੋਕਾਂ ਦਾ ਮੂਡ ਜਾਨਣ ਲਈ ਈਟੀਵੀ ਭਾਰਤ ਦੀ ਟੀਮ ਕਰ ਰਹੀ ਵੱਖ ਵੱਖ ਹਲਕਿਆਂ ਦਾ ਦੌਰ

ਸ਼ਹਿਰ ਦੇ ਹੀ ਰਹਿਣ ਵਾਲੇ ਸੀਨੀਅਰ ਸਿਟੀਜ਼ਨ ਹਰਮੇਸ਼ ਕੁਮਾਰ ਪੱਕਾ ਬਾਂਸਲ ਨੇ ਕਿਹਾ ਕਿ ਬਠਿੰਡਾ ਤੋਂ ਵਿਧਾਇਕ ਬਣ ਵਿੱਤ ਮੰਤਰੀ ਬਣੇ ਮਨਪ੍ਰੀਤ ਸਿੰਘ ਬਾਦਲ ਦੀ ਪਬਲਿਕ ਡੀਲਿੰਗ ਜ਼ੀਰੋ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਵੱਲੋਂ ਜੋ ਦਫ਼ਤਰ ਵਿੱਚ ਬਾਹਰੋਂ ਲਿਆ ਕੇ ਲੋਕ ਬਿਠਾਏ ਗਏ ਅਤੇ ਉਨ੍ਹਾਂ ਵੱਲੋਂ ਵੀ ਬਠਿੰਡਾ ਵਾਸੀਆਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਾਂਗਰਸੀ ਵਰਕਰ ਤੋੜਿਆ ਗਿਆ ਹੈ ਨਾ ਕਿ ਜੋੜਿਆ ਗਿਆ। ਉਨ੍ਹਾਂ ਕਿਹਾ ਕਿ ਜੋ ਚੋਣ ਮੈਨੀਫੈਸਟੋ ਮਨਪ੍ਰੀਤ ਵੱਲੋਂ ਬਠਿੰਡਾ ਲਈ ਸਪੈਸ਼ਲ ਤਿਆਰ ਕੀਤਾ ਗਿਆ ਸੀ ਉਸ ਸਬੰਧੀ ਵੀ ਕੋਈ ਕਾਰਜ ਨਹੀਂ ਕੀਤਾ ਗਿਆ। ਬਠਿੰਡਾ ਦੇ ਥਰਮਲ ਪਲਾਂਟ ਨੂੰ ਚਲਾਉਣ ਦੀ ਗੱਲ ਆਖੀ ਗਈ ਸੀ, ਸੰਘਣੀ ਆਬਾਦੀ ਵਿੱਚ ਬਣੇ ਕੂੜਾ ਡੰਪ ਨੂੰ ਤਬਦੀਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਜੇਕਰ ਬਠਿੰਡਾ ਨੂੰ ਬਚਾਉਣਾ ਹੈ ਤਾਂ ਮਨਪ੍ਰੀਤ ਬਾਦਲ ਹਰਾਓ ਬਠਿੰਡਾ ਬਚਾਓ ਮੁਹਿੰਮ ਤਹਿਤ ਕੰਮ ਕਰਨਾ ਚਾਹੀਦਾ ਹੈ।

ਲੋਕਾਂ ਦਾ ਸਮੇਂ ਦੀਆਂ ਸਰਕਾਰਾਂ ’ਤੇ ਫੁੱਟਿਆ ਗੁੱਸਾ

ਸਿਟੀਜ਼ਨ ਬਤੌਰ ਠੇਕਾ ਮੁਲਾਜ਼ਮ ਰੈਗੂਲਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਐਨਐਚਐਮ ਮੁਲਾਜ਼ਮ ਬਲਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਉਸ ਨੂੰ ਦਸ ਸਾਲ ਤੋਂ ਉੱਪਰ ਦਾ ਸਮਾਂ ਠੇਕੇ ’ਤੇ ਕੰਮ ਕਰਦੇ ਨੂੰ ਹੋ ਚੁੱਕਿਆ ਹੈ। ਮੁਲਾਜ਼ਮ ਨੇ ਦੱਸਿਆ ਕਿ ਇੰਨ੍ਹਾਂ ਸਾਲਾਂ ਵਿੱਚ ਉਸ ਨੇ ਅਕਾਲੀ ਸਰਕਾਰ ਵੀ ਵੇਖੀ ਅਤੇ ਕਾਂਗਰਸ ਸਰਕਾਰ ਵੀ ਪਰ ਦੋਵੇਂ ਹੀ ਸਰਕਾਰਾਂ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਛੱਤੀ ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀਆਂ ਫਲੈਕਸਾਂ ਜਗ੍ਹਾ ਜਗ੍ਹਾ ਜ਼ਰੂਰ ਲਗਾਈਆਂ ਗਈਆਂ ਪਰ ਛੱਤੀ ਮੁਲਾਜ਼ਮ ਵੀ ਪੱਕੇ ਨਹੀਂ ਕੀਤੇ ਜਿਸ ਕਾਰਨ ਹੁਣ ਠੇਕਾ ਮੁਲਾਜ਼ਮਾਂ ਨੇ ਫ਼ੈਸਲਾ ਕੀਤਾ ਹੈ ਕਿ ਜੋ ਵੀ ਸਿਆਸੀ ਪਾਰਟੀ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਕਰੇਗੀ ਉਸ ਨੂੰ ਪਾਰਟੀ ਨੂੰ ਹੀ ਆਪਣੀ ਵੋਟ ਪਾਉਣਗੇ।

ਵੋਟ ਪਾਉਣ ਨੂੰ ਲੈਕੇ ਕੀ ਸੋਚ ਰਹੇ ਨੇ ਵੋਟਰ ?

ਬਠਿੰਡਾ ਵਿੱਚ ਬਤੌਰ ਸਮਾਜ ਸੇਵਿਕਾ ਵਜੋਂ ਕੰਮ ਕਰ ਰਹੀ ਮਮਤਾ ਜੈਨ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਅਕਾਲੀ ਸਰਕਾਰ ਵੱਲੋਂ ਕੋਈ ਵੀ ਲੋਕ ਮੁੱਦੇ ਹੱਲ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਘਰ ਘਰ ਨੌਕਰੀ ਦੀ ਗੱਲ ਕੀਤੀ ਗਈ ਸੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ ਇਸਦੇ ਨਾਲ ਹੀ ਨਸ਼ਾ ਮੁਕਤ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ ਪਰ ਇਹ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਇਸਦਾ ਖਮਿਆਜਾ ਆਮ ਜਨਤਾ ਨੂੰ ਹੀ ਝੱਲਣਾ ਪਿਆ। ਇਸਦੇ ਨਾਲ ਹੀ ਉਨ੍ਹਾਂ ਕਿਹਾ ਉਹ ਇੰਨ੍ਹੀ ਕੁ ਪ੍ਰੇਸ਼ਾਨ ਹੋ ਚੁੱਕੀ ਹੈ ਕਿ ਉਹ ਸੋਚ ਰਹੀ ਹੈ ਵੋਟ ਪਾਈਏ ਤਾਂ ਪਾਈਏ ਕਿਸ ਨੂੰ। ਸਮਾਜ ਸੇਵਿਕਾ ਨੇ ਕਿਹਾ ਕਿ ਇਸ ਵਾਰ ਲੋਕ ਨਵਾਂ ਬਦਲ ਦੇਖ ਰਹੇ ਹਨ ਜੋ ਲੋਕ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇ।

ਮਹਿਲਾਵਾਂ ਦਾ ਸਿਆਸੀ ਪਾਰਟੀਆਂ ਨੂੰ ਜਵਾਬ

ਬਠਿੰਡਾ ਵਿੱਚ ਆਪਣਾ ਕਾਰੋਬਾਰ ਕਰ ਪਰਿਵਾਰ ਦਾ ਗੁਜ਼ਾਰਾ ਕਰ ਰਹੀ ਮਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਔਰਤਾਂ ਸਬੰਧੀ ਨਿੱਤ ਨਵੇਂ ਐਲਾਨ ਕੀਤੇ ਜਾ ਰਹੇ ਹਨ ਕੋਈ ਸਿਆਸੀ ਪਾਰਟੀ ਇੱਕ ਹਜ਼ਾਰ ਰੁਪਇਆ ਅਤੇ ਕੋਈ ਸਿਆਸੀ ਪਾਰਟੀ ਦੋ ਹਜ਼ਾਰ ਰੁਪਏ ਦੇਣ ਦੀ ਗੱਲ ਕਹਿ ਰਹੀ ਹੈ ਜਿਸ ਤੋਂ ਉਹ ਨਾਖੁਸ਼ ਹਨ। ਉਨ੍ਹਾਂ ਕਿਹਾ ਕਿ ਔਰਤ ਨੂੰ ਹਜ਼ਾਰ ਜਾਂ ਦੋ ਹਜ਼ਾਰ ਰੁਪਏ ਦੀ ਜ਼ਰੂਰਤ ਨਹੀਂ ਬਲਕਿ ਸਰਕਾਰਾਂ ਨੂੰ ਹੈਲਥ ਅਤੇ ਸਿੱਖਿਆ ਵਿੱਚ ਵਧੇਰੇ ਕੰਮ ਕਰਨ ਦੀ ਲੋੜ ਹੈ। ਪੰਜਾਬ ਵਿੱਚ ਨਸ਼ਿਆਂ ਦਾ ਬੋਲਬਾਲਾ ਹੈ ਤੇ ਨੌਜਵਾਨ ਇਸ ਦਾ ਸ਼ਿਕਾਰ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਨੂੰ ਸਨਮਾਨ ਹੀ ਦੇਣਾ ਹੈ ਤਾਂ ਹੈਲਥ ਅਤੇ ਐਜੂਕੇਸ਼ਨ ਵਿੱਚ ਵਧੇਰੇ ਕੰਮ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਅੱਜ ਦੀ ਔਰਤ ਇੰਨੀ ਜਾਗਰੂਕ ਹੈ ਕਿ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਮਿਹਨਤ ਨਾਲ ਕਰ ਸਕਦੀ।

ਇਹ ਵੀ ਪੜ੍ਹੋ:ਚੋਣਾਂ ਨੂੰ ਲੈਕੇ ਲੀਡਰਾਂ ਨੂੰ ਸਿੱਧੇ ਹੋਏ ਪੰਜਾਬ ਦੇ ਨੌਜਵਾਨ !

ABOUT THE AUTHOR

...view details