ਬਠਿੰਡਾ :ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਫੁੱਲੋਖਾਰੀ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਰਜਵਾਹੇ ਵਿੱਚੋਂ ਇੱਕ ਔਰਤ ਦੀ ਸਿਰ ਕੱਟੀ ਹੋਈ ਲਾਸ਼ ਮਿਲੀ। ਲਾਸ਼ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ।
ਕਿਸ ਨੇ ਕੱਟਿਆ ਔਰਤ ਦਾ ਸਿਰ ? - ਸਨਸਨੀ ਫੈਲ
ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਫੁੱਲੋਖਾਰੀ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਰਜਵਾਹੇ ਵਿੱਚੋਂ ਇੱਕ ਔਰਤ ਦੀ ਸਿਰ ਕੱਟੀ ਹੋਈ ਲਾਸ਼ ਮਿਲੀ। ਲਾਸ਼ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ।
ਰਾਮਾਂ ਮੰਡੀ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੁੱਜ ਕੇ ਜਾਂਚ ਸੁਰੂ ਕੀਤੀ ਤੇ ਹੈਲਪਲਾਈਨ ਵੈਲਫੇਅਰ ਸੁਸਾਇਟੀ ਰਾਮਾਂ ਮੰਡੀ ਰਾਹੀਂ ਲਾਸ਼ ਨੂੰ ਬਾਹਰ ਕੱਢਿਆ ਤਾਂ ਔਰਤ ਦੀ ਲਾਸ਼ ਦਾ ਸਿਰ ਕੱਟਿਆ ਹੋਇਆ ਸੀ। ਰਾਮਾਂ ਮੰਡੀ ਪੁਲਿਸ ਨੇ ਲਾਸ਼ ਨੂੰ ਸ਼ਿਨਾਖਤ ਲਈ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।
ਔਰਤ ਦੀ ਉਮਰ ਕਰੀਬ 25 ਤੋਂ 30 ਸਾਲ ਲਗਦੀ ਹੈ। ਰਾਮਾਂ ਮੰਡੀ ਥਾਣੇ ਦੀ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।