ਪੰਜਾਬ

punjab

ETV Bharat / state

ਪੰਜਾਬ ਸਰਕਾਰ ਨੂੰ ਕਿਸਨੇ ਲਿਖਿਆ ਖੂਨ ਨਾਲ ਪੱਤਰ ?

ਬਠਿੰਡਾ ਵਿੱਚ ਆਂਗਣਵਾੜੀ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫਤਰ ਦਾ ਘਿਰਾਓ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਗਈ।

ਪੰਜਾਬ ਸਰਕਾਰ ਨੂੰ ਕਿਸਨੇ ਲਿਖਿਆ ਖੂਨ ਨਾਲ ਪੱਤਰ
ਪੰਜਾਬ ਸਰਕਾਰ ਨੂੰ ਕਿਸਨੇ ਲਿਖਿਆ ਖੂਨ ਨਾਲ ਪੱਤਰ

By

Published : Jul 27, 2021, 10:33 AM IST

ਬਠਿੰਡਾ:ਸੂਬੇ ਵਿੱਚ ਆਂਗਣਵਾੜੀ ਮੁਲਾਜ਼ਮ ਆਪਣੀਆਂ ਨੂੰ ਲੈਕੇ ਪਿਛਲੇ ਕਾਫੀ ਸਮੇਂ ਤੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿੱਕਲ ਸਕਿਆ। ਸਮੱਸਿਆ ਦੇ ਹੱਲ ਦੀ ਮੰਗ ਨੂੰ ਲੈਕੇ ਵੋਟਾਂ ਤੋਂ ਪਹਿਲਾਂ ਨੂੰ ਸਰਕਾਰ ਨੂੰ ਘੇਰਨ ਦੇ ਲਈ ਆਂਗਣਵਾੜੀ ਮੁਲਾਜ਼ਮ ਇੱਕ ਵਾਰ ਫਿਰ ਸੜਕਾਂ ਤੇ ਆ ਚੁੱਕੇ ਹਨ। ਬਠਿੰਡਾ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਦਫਤਰ ਘੇਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜੋ ਸਭ ਤੋਂ ਮੁੱਖ ਮੰਗ ਹਰਿਆਣਾ ਪੈਟਰਨ ਲਾਗੂ ਕਰਨਾ ਸੀ ਉਹ ਅਜੇ ਤੱਕ ਮੰਨੀ ਨਹੀਂ ਗਈ। ਉਨ੍ਹਾਂ ਕਿਹਾ ਕਿ ਮਾਮੂਲੀ ਤਨਖ਼ਾਹ ‘ਤੇ ਉਨ੍ਹਾਂ ਤੋਂ ਕੰਮ ਲਿਆ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ।

ਪੰਜਾਬ ਸਰਕਾਰ ਨੂੰ ਕਿਸਨੇ ਲਿਖਿਆ ਖੂਨ ਨਾਲ ਪੱਤਰ ?

ਉਨ੍ਹਾਂ ਕਿਹਾ ਕਿ ਉਹ ਲਗਾਤਾਰ ਖੂਨ ਨਾਲ ਲਿਖੇ ਹੋਏ ਮੰਗ ਪੱਤਰ ਸਰਕਾਰ ਨੂੰ ਭੇਜ ਰਹੇ ਹਨ ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਹੈ ਕਿ ਜੇ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਇਹ ਵੀ ਪੜ੍ਹੋ: PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੰਨ ਘੰਟੇ ਦਾ ਧਰਨਾ

ABOUT THE AUTHOR

...view details