ਬਠਿੰਡਾ:ਜ਼ਿਲ੍ਹੇ ਦੀ ਸ਼ਾਨ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ (Sri Guru Nanak Dev Thermal Plant) ਦੀਆਂ ਚਿਮਨੀਆਂ ਢਹਿ ਢੇਰੀ ਕਰਨ ਤੋਂ ਬਾਅਦ ਸਾਬਕਾ ਸੀਨੀਅਰ ਕਾਂਗਰਸੀ ਲੀਡਰ (Former senior Congress leader) ਜਗਰੂਪ ਸਿੰਘ ਗਿੱਲ ਨੇ ਆਪਣੀ ਭੁੱਲ ਨੂੰ ਮੰਨਦਿਆ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਗਲਤੀ ਸੀ ਕਿ ਉਹ ਮਨਪ੍ਰੀਤ ਬਾਦਲ (Manpreet Badal) ਦੀ ਟੀਮ ਦਾ ਹਿੱਸਾ ਸਨ।
ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਚੋਣ ਲੜਨ ਸਮੇਂ ਮਨਪ੍ਰੀਤ ਸਿੰਘ ਬਾਦਲ (Manpreet Badal) ਵੱਲੋਂ ਕਿਹਾ ਗਿਆ ਸੀ, ਕਿ ਉਹ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ (Sri Guru Nanak Dev Thermal Plant) ਦੀਆਂ ਚਿਮਨੀਆਂ ਨੂੰ ਜਦ ਵੀ ਵੇਖਦੇ ਹਨ ਤਾਂ ਉਨ੍ਹਾਂ ਦਾ ਮਨ ਉਦਾਸ ਹੋ ਜਾਂਦਾ ਹੈ। ਪਰ ਉਹ ਹਰ ਹਾਲਤ ਵਿੱਚ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਚਿਮਨੀਆਂ ਵਿੱਚੋਂ ਧੂੰਆਂ ਕੱਢਣਗੇ ਅਤੇ ਚਾਲੂ ਕਰਗੇ।
ਪਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਵੱਲੋਂ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਵੇਚਣ ਦੀਆਂ ਸਕੀਮਾਂ ਸ਼ੁਰੂ ਕਰ ਦਿੱਤੀਆਂ ਸਨ। ਪਰ ਚਿਮਨੀਆਂ ਚੋਂ ਧੂੰਆਂ ਕੱਢਣ ਦੀ ਬਜਾਏ। ਉਨ੍ਹਾਂ ਪਾਸੋਂ ਪਰਮਾਨੈਂਟ ਹੀ ਧੂੰਆਂ ਕੱਢ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ (Manpreet Badal) ਦੀ ਟੀਮ ਦਾ ਹਿੱਸਾ ਹੋਣ ਦੇ ਕਾਰਨ ਲੋਕ ਉਨ੍ਹਾਂ ਨੂੰ ਸਵਾਲ ਕਰ ਰਹੇ ਹਨ ਕਿ ਹਜ਼ਾਰਾਂ ਵਰਕਰਾਂ ਦੀਆਂ ਯਾਦਾਂ ਇਸ ਥਰਮਲ ਪਲਾਂਟ ਨਾਲ ਜੁੜੀਆਂ ਹੋਈਆਂ ਸਨ। ਜਿਨ੍ਹਾਂ ਨੂੰ ਮਨਪ੍ਰੀਤ ਸਿੰਘ ਬਾਦਲ (Manpreet Badal) ਨੇ ਖ਼ਤਮ ਕਰ ਦਿੱਤਾ। ਉਨ੍ਹਾਂ ਕਿਹਾ ਕਿ 700 ਕਰੋੜ ਦੇ ਕਰੀਬ ਖ਼ਰਚ ਕੇ ਇਸ ਥਰਮਲ ਪਲਾਂਟ ਨੂੰ ਰੈਨੋਵੇਟ ਕੀਤਾ ਗਿਆ ਸੀ। ਜਿਸ ਦੀ ਮਿਆਦ 2031 ਤੱਕ ਸੀ।