ਬਠਿੰਡਾ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਪਿਛਲੇ ਨੌਂ ਮਹੀਨਿਆਂ ਤੋਂ ਬੈਠੇ ਹਨ ਉਥੇ ਹੀ ਪੰਜਾਬ ਵਿੱਚ ਭਾਜਪਾ ਦੇ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ਵਿਖੇ ਐਲਾਨ ਕੀਤਾ ਗਿਆ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਭਾਜਪਾ ਆਗੂ ਨੂੰ ਨਾਮਜ਼ਦਗੀ ਪੱਤਰ ਨਹੀਂ ਭਰਨ ਦੇਣਗੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਪਿੰਡਾਂ ਵਿੱਚ ਵੜਨ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਚਿਰ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਕਿਸਾਨਾਂ ਦੀ ਭਾਜਪਾ ਨੂੰ ਚਿਤਾਵਨੀ
ਭਾਜਪਾ ਦਾ ਲਗਾਤਾਰ ਵਧ ਰਹੇ ਵਿਰੋਧ ਨੂੰ ਦੇਖਦਿਆਂ ਸਿਆਸੀ ਮਾਹਿਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਿਸੇ ਸਮੇਂ ਵੀ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕਦਾ ਹੈ ਪਰ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਸ਼ਾਂਤਮਈ ਤਰੀਕੇ ਨਾਲ ਕੀਤਾ ਜਾ ਰਿਹਾ ਹੈ ਅਤੇ ਭਾਜਪਾ ਅਤੇ ਭਾਜਪਾ ਦੇ ਵਰਕਰਾਂ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸ਼ਾਂਤਮਈ ਤਰੀਕੇ ਨਾਲ ਵਿਰੋਧ-ਕਿਸਾਨ