ਬਠਿੰਡਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਅਦ ਸਿੱਖਾਂ ਦੀ ਦੂਸਰੀ ਸਿਰਮੌਰ ਸੰਸਥਾ ਵੱਲੋਂ ਜਾਣੀ ਜਾਂਦੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ 2 ਵਾਰ ਪ੍ਰਧਾਨ ਰਹੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਬੀਤੇ ਦਿਨੀਂ ਭਾਜਪਾ ਵਿੱਚ ਮੁੜ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਬੁਰੀ ਤਰ੍ਹਾਂ ਗਰਮਾ ਗਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਮੁੜ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਿਆ ਹੈ। ਜਿਸ ਤੋਂ ਬਾਅਦ ਦੇਖਣਾ ਇਹ ਹੋਵੇਗਾ ਕਿ ਭਾਜਪਾ ਮਨਜਿੰਦਰ ਸਿੰਘ ਸਿਰਸਾ ਰਾਹੀ ਰਾਜਨੀਤੀ ਵਿੱਚ ਕੀ ਦਾਅ ਲਗਾਵੇਗੀ ?
2007 ਵਿੱਚ ਕੌਂਸਲਰ ਤੋਂ ਆਪਣਾ ਸਿਆਸੀ ਜੀਵਨ ਸ਼ੁਰੂ ਕਰਨ ਵਾਲੇ ਮਨਜਿੰਦਰ ਸਿੰਘ ਸਿਰਸਾ
ਮਨਜਿੰਦਰ ਸਿੰਘ ਸਿਰਸਾ2013 ਅਤੇ 2017 ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਰਹਿੰਦਿਆਂ 2017 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਲੜੀਆਂ ਸਨ ਅਤੇ ਰਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ। ਇਸ ਤੋਂ ਇਲਾਵਾਂ 22 ਅਗਸਤ 2021 ਨੂੰ ਹੋਈਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਿੰਘ ਸਰਨਾ ਤੋਂ ਮਨਜਿੰਦਰ ਸਿੰਘ ਸਿਰਸਾ ਹਾਰ ਗਏ।
ਇਨ੍ਹਾਂ ਚੋਣਾਂ ਦੌਰਾਨ ਨਿਰਦੇਸ਼ਕ ਦੇ ਫ਼ੈਸਲੇ ਮੁਤਾਬਕ ਉਨ੍ਹਾਂ ਨੂੰ ਪੰਜਾਬੀ ਅਤੇ ਗੁਰਬਾਣੀ ਨਾ ਪੜ੍ਹ ਸਕਣ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਮੈਂਬਰੀ ਲਈ ਅਯੋਗ ਕਰਾਰ ਦਿੱਤਾ ਗਿਆ, ਪਰ ਚੋਣ ਨਿਰਦੇਸ਼ਕ ਦੇ ਇਸ ਫ਼ੈਸਲੇ ਦੇ ਖ਼ਿਲਾਫ਼ ਸਿਰਸਾ ਵੱਲੋਂ ਅਦਾਲਤ ਦਾ ਸਹਾਰਾ ਵੀ ਲਿਆ ਗਿਆ ਸੀ। ਪਰ ਬੁੱਧਵਾਰ ਨੂੰ ਡੀ.ਐੱਸ.ਜੀ.ਐੱਮ.ਐੱਸ.ਸੀ ਦੀ ਮੈਂਬਰੀ ਤੋਂ ਦਿੱਤੇ ਅਸਤੀਫ਼ੇ ਵਿੱਚ ਉਹ ਕਹਿ ਚੁੱਕੇ ਹਨ ਕਿ ਉਹ ਨਵੀਂ ਬਣੀ ਕਮੇਟੀ ਵਿੱਚ ਕਿਸੇ ਵੀ ਹੈਸੀਅਤ ਨਾਲ ਸ਼ਾਮਲ ਨਹੀਂ ਹੋਣਗੇ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਭਾਜਪਾ ਆਪਣੀ ਕੌਮ ਹੱਥੋਂ ਹਾਰਨ ਵਾਲੇ ਮਨਜਿੰਦਰ ਸਿੰਘ ਸਿਰਸਾ 'ਤੇ ਆਪਣਾ ਸਿਆਸੀ ਦਾਅ ਖੇਡਦੀ ਹੈ ਜਾਂ ਨਹੀਂ ?
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਦਾ ਮੁੜ ਭਾਜਪਾ 'ਚ ਸ਼ਾਮਲ ਹੋਣ 'ਤੇ ਖੜ੍ਹੇ ਹੋਏ ਕਈ ਸਿਆਸੀ ਸਵਾਲ
ਮਨਜਿੰਦਰ ਸਿੰਘ ਸਿਰਸਾ ਸਿੱਖਾਂ ਦੀ ਸਿਰਮੌਰ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਵਾਰ ਪ੍ਰਧਾਨ ਰਹੇ, ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਜਪਾ ਜੁਆਇਨ ਕਰਨ ਨਾਲ ਕਈ ਤਰ੍ਹਾਂ ਦੇ ਸਿਆਸੀ ਸਵਾਲ ਖੜ੍ਹੇ ਹੋ ਗਏ ਹਨ। ਕਿਉਂਕਿ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿੰਦਿਆਂ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਜਪਾ ਦੇ ਚੋਣ ਨਿਸ਼ਾਨ 'ਤੇ ਦਿੱਲੀ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ ਅਤੇ ਪੰਜਾਬ ਵਿੱਚ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਮਨਜਿੰਦਰ ਸਿੰਘ ਸਿਰਸਾ ਪ੍ਰਚਾਰ ਲਈ ਪਹੁੰਚਦੇ ਰਹੇ ਹਨ। ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਜਪਾ ਵਿੱਚ ਮੁੜ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਸਮੀਕਰਨ ਇੱਕ ਵਾਰ ਬਦਲਦੇ ਜ਼ਰੂਰ ਨਜ਼ਰ ਆ ਰਹੇ ਹਨ।
ਕਿਉਂਕਿ ਕਿਸਾਨ ਅੰਦੋਲਨ ਕਾਰਨ ਭਾਜਪਾ ਦਾ ਪੰਜਾਬ ਵਿੱਚ ਸਿਆਸੀ ਗ੍ਰਾਫ਼ ਵਿੱਚ ਆਈ ਗਿਰਾਵਟ ਤੋਂ ਬਾਅਦ ਲਗਾਤਾਰ ਭਾਜਪਾ ਵੱਲੋਂ ਇਹ ਯਤਨ ਕੀਤੇ ਜਾ ਰਹੇ ਹਨ, ਕਿ ਵੱਡੀ ਗਿਣਤੀ ਵਿੱਚ ਸਿੱਖ ਚਿਹਰਿਆਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਪੰਜਾਬ ਵਿਧਾਨ ਸਭਾ 2022 ਚੋਣਾਂ ਲੜੀਆਂ ਜਾਣ ਅਤੇ ਬਹੁਮਤ ਹਾਸਿਲ ਕੀਤਾ ਜਾ ਸਕੇ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ, ਕਿ ਪੰਜਾਬ ਭਾਜਪਾ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਕੀਤਾ ਜਾਂਦਾ ਹੈ ਜਾਂ ਨਹੀਂ
ਸਿਰਸਾ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਆਇਆ ਵਿਰੋਧੀਆਂ ਦੇ ਨਿਸ਼ਾਨੇ 'ਤੇ
ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਜੁਆਇਨ ਕਰਨ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਿਆ ਹੈ। ਵਿਰੋਧੀਆਂ ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਲੈ ਕੇ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਵੇਂ ਤਿੰਨ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਾਜਪਾ ਨਾਲੋਂ ਆਪਣਾ ਨਾਤਾ ਤੋੜ ਲਿਆ ਗਿਆ ਸੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਭਾਜਪਾ ਸਰਕਾਰ ਵੱਲੋਂ ਦਿੱਤੇ ਗਏ, ਕੈਬਨਿਟ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਆਪ ਵਿਧਾਇਕ ਕੁਲਤਾਰ ਸੰਧਵਾਂ ਦੇ ਵਿਚਾਰ
ਪਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਜਪਾ ਜੁਆਇਨ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਨੁਮਾਇੰਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਜਾ ਰਹੇ ਹਨ ਅਤੇ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੁਮਾਇੰਦੇ ਭਾਜਪਾ ਵਿਚ ਜਾ ਰਹੇ ਹਨ। ਜਿਸ ਤੋਂ ਸਾਫ ਜ਼ਾਹਿਰ ਹੈ ਕਿ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਅਜਿਹਾ ਕੀਤਾ ਜਾ ਰਿਹਾ ਅਤੇ ਇਨ੍ਹਾਂ ਦਾ ਨਹੁੰ ਮਾਸ ਦਾ ਰਿਸ਼ਤਾ ਉਸੇ ਤਰ੍ਹਾਂ ਬਰਕਰਾਰ ਹੈ, ਜਿਸ ਤਰ੍ਹਾਂ ਪਹਿਲਾਂ ਸੀ, ਇਹ ਸਿਰਫ਼ ਡਰਾਮੇਬਾਜੀ ਹੈ। ਕਿਉਕਿ ਮਨਜਿੰਦਰ ਸਿੰਘ ਸਿਰਸਾ ਪਹਿਲਾਂ ਵੀ ਭਾਜਪਾ ਦੀ ਬੋਲੀ ਬੋਲਦੇ ਰਹੇ ਹਨ ਅਤੇ ਮਨਜਿੰਦਰ ਸਿੰਘ ਸਿਰਸਾ ਅਜਿਹੀ ਪਾਰਟੀ ਦੇ ਇਸ ਮੈਂਬਰ ਬਣੇ ਹਨ, ਜੋ ਕਿ ਦੋਸ਼ ਨੂੰ ਟੁਕੜਿਆਂ ਵਿੱਚ ਵੰਡਣਾ ਚਾਹੁੰਦੀ ਹੈ।
ਦਲਜੀਤ ਸਿੰਘ ਚੀਮਾ ਦੇ ਵਿਚਾਰ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਘਟੀਆ ਰਾਜਨੀਤੀ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਅਤੇ ਖ਼ਾਲਸਾ ਪੰਥ ਉੱਤੇ ਬਹੁਤ ਵੱਡਾ ਹਮਲਾ ਕੀਤਾ ਸਿੱਖ ਗੁਰਧਾਮਾਂ ਨੂੰ ਕੰਟਰੋਲ ਕਰਨ ਦੀ ਕੇਂਦਰ ਦੀ ਇਹ ਚਾਲ ਹੈ ਸਾਜ਼ਿਸ਼ ਤਹਿਤ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 11 ਮੈਂਬਰਾਂ ਉੱਪਰ ਕੇਸ ਦਰਜ ਕੀਤੇ ਗਏ। ਮਨਜਿੰਦਰ ਸਿੰਘ ਸਿਰਸਾ 'ਤੇ ਕਾਲਕਾ ਮਾਮਲੇ ਦਰਜ ਕੀਤੇ, ਸਾਨੂੰ ਅਫ਼ਸੋਸ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਇਸ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਬਜਾਏ ਭਾਜਪਾ ਦਾ ਪੱਲਾ ਫੜਿਆ, ਭਾਜਪਾ ਇੰਦਰਾ ਗਾਂਧੀ ਵਾਲੀ ਨੀਤੀ ਤਹਿਤ ਕੰਮ ਕਰ ਰਹੀ ਹੈ, ਪਰ ਇਸ ਵਿੱਚ ਕਾਮਯਾਬ ਨਹੀਂ ਹੋਵੇਗੀ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿਚਾਰ