ਪੰਜਾਬ

punjab

ETV Bharat / state

ਹਰ-ਹਰ ਮਹਾਂਦੇਵ ਦੇ ਜੈਕਾਰਿਆਂ ਨਾਲ ਗੂੰਜੇ ਮੰਦਰ

ਪੂਰੇ ਸੂਬੇ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਮਹਾਂਸ਼ਿਵਰਾਤਰੀ ਦਾ ਤਿਉਹਾਰ। ਮੰਦਰਾਂ 'ਚ ਕੱਢੀ ਗਈ ਸ਼ੋਭਾ ਯਾਤਰਾ। ਹਰ-ਹਰ ਮਹਾਂਦੇਵ ਦੇ ਜੈਕਾਰਿਆਂ ਨਾਲ ਗੂੰਜੇ ਮੰਦਰ

ਮੰਦਰ 'ਚ ਸ਼ਰਧਾਲੂਆਂ ਦੀ ਭੀੜ

By

Published : Mar 4, 2019, 4:21 PM IST

ਬਠਿੰਡਾ: ਭਗਵਾਨ ਸ਼ਿਵ ਸ਼ੰਕਰ ਅਤੇ ਮਾਤਾ ਪਾਰਬਤੀ ਦੇ ਵਿਆਹ ਨੂੰ ਸਮਰਪਿਤ ਧਾਰਮਕ ਤਿਉਹਾਰ ਮਹਾਂਸ਼ਿਵਰਾਤਰੀ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਹਰ ਪਿੰਡ ਤੇ ਸ਼ਹਿਰ ਦੇ ਮੰਦਰਾਂ 'ਚ ਸਵੇਰ ਤੋਂ ਹੀ ਭਗਤਾਂ ਦੀ ਭੀੜ ਵੇਖੀ ਜਾ ਰਹੀ ਹੈ। ਬਠਿੰਡਾ ਚ ਸ਼ਰਧਾਲੂਆਂ 'ਚ ਕਾਫ਼ੀ ਉਤਸ਼ਾਹ ਵੇਖਿਆ ਜਾ ਰਿਹਾ ਹੈ।

ਬਠਿੰਡਾ ਦੇ ਸਭ ਤੋਂ ਪੁਰਾਣੇ ਮੰਦਰ 'ਚ ਸਵੇਰ ਤੋਂ ਹੀ ਭਗਤਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਮਹਾਂਸ਼ਿਵਰਾਤਰੀ ਵਾਲੇ ਦਿਨ ਸ਼ਰਧਾਲੂ ਸ਼ਿਵ ਭੋਲੇ ਦਾ ਵਰਤ ਰੱਖਦੇ ਹਨ ਤੇ ਵਿਸ਼ੇਸ਼ ਤੌਰ 'ਤੇ ਭੰਗ ਦਾ ਪ੍ਰਸਾਦ ਛਕਦੇ ਹਨ।

ਮੰਦਰ 'ਚ ਸ਼ਰਧਾਲੂਆਂ ਦੀ ਭੀੜ
ਇਸ ਮੌਕੇ ਪ੍ਰਾਚੀਨ ਸ਼ਿਵ ਮੰਦਰ ਦੇ ਪ੍ਰਧਾਨ ਦਵਿੰਦਰ ਗਰੋਵਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੰਦਰ ਵਿੱਚ ਦੂਰੋਂ-ਦੂਰੋਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ ਅਤੇ ਇਸ ਮਹਾਂਸ਼ਿਵਰਾਤਰੀ ਦੇ ਮੌਕੇ 'ਤੇ ਭਗਵਾਨ ਸ਼ਿਵ ਅਤੇ ਮਾਤਾ ਪਾਰਬਤੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਹਾਥੀ ਮੰਦਰ ਤੱਕ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ।ਇਸ ਦਿਨ ਕਾਂਵੜੀਏ ਹਰਿਦੁਆਰ ਤੋਂ ਪੈਦਲ ਯਾਤਰਾ ਕਰਕੇ ਗੰਗਾ ਜਲ ਲੈ ਕੇ ਆਉਂਦੇ ਹਨ। ਕਾਵੜੀਆਂ ਨੇ ਦੱਸਿਆ ਕਿ ਗੰਗਾ ਜਲ ਨੂੰ ਸ਼ਿਵਲਿੰਗ ਉੱਤੇ ਚੜ੍ਹਾਉਂਦੇ ਹਨ।

ABOUT THE AUTHOR

...view details