ਮਾਨਸਾ:ਪੰਜਾਬ ਵਿਚਲਗਾਤਾਰ ਹੀ ਖਬਰਾਂ ਵੇਖਣ ਸੁਣਨ ਨੂੰ ਮਿਲਦੀਆਂ ਹਨ ਕਿ ਨੌਜਵਾਨ ਲੜਕੇ ਲੜਕੀਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜ਼ਿਆਦਾਤਰ ਪੰਜਾਬ ਤੋਂ ਵਿਦੇਸ਼ਾਂ ਵਿਚ ਗਏ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਂਦੀ ਹੈ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ, ਜਿਥੇਇੱਕ ਮਹੀਨਾ ਪਹਿਲਾਂ ਸਟੱਡੀ ਵੀਜ਼ੇ ਉਤੇ ਕੈਨੇਡਾ ਗਏ ਮਾਨਸਾ ਜ਼ਿਲ੍ਹੇ ਦੇ ਪਿੰਡ ਬਖਸ਼ੀਵਾਲਾ ਦੇ 19 ਸਾਲਾ ਨੌਜਵਾਨ ਗੁਰਜੋਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਗੁਰਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਦੇ ਮਾਪਿਆਂ ਨੇ ਜ਼ਮੀਨ ਉਤੇ ਕਰਜ਼ਾ ਲੈ ਕੇ ਪੁੱਤ ਨੂੰ ਕੈਨੇਡਾ ਭੇਜਿਅ ਸੀ, ਜਿੱਥੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਮਾਪਿਆਂ ਨੇ ਪੁੱਤ ਦੇ ਚੰਗੇ ਭਵਿੱਖ ਲਈ ਭੇਜਿਆ ਸੀ ਕੈਨੇਡਾ :ਜਾਣਕਾਰੀ ਅਨੁਸਾਰ ਗੁਰਜੋਤ ਆਪਣੇ ਮਾਪਿਆਂ ਦਾ ਇਕੱਲਾ ਪੁੱਤਰ ਸੀ। ਪੁੱਤ ਦੇ ਸੁਪਨੇ ਪੂਰੇ ਕਰਨ ਤੇ ਉਸ ਦੇ ਚੰਗੇ ਭਵਿੱਖ ਲਈ ਮਾਪਿਆਂ ਨੇ ਆਪਣੀ ਜ਼ਮੀਨ ਗਹਿਣੇ ਧਰ ਕੇ ਉਸ ਨੂੰ ਕੈਨੇਡਾ ਭੇਜ ਦਿੱਤਾ ਪਰ ਮਾਪਿਆਂ ਨੂੰ ਕੀ ਪਤਾ ਸਿ ਕਿ ਉਨ੍ਹਾਂ ਦੇ ਪੁੱਤ ਨੇ ਹੁਣ ਕਦੇ ਮੁੜਨਾ ਹੀ ਨਹੀਂ। ਆਏ ਦਿਨ ਪੰਜਾਬੀਆਂ ਦੀ ਵਿਦੇਸ਼ਾਂ ਦੀ ਧਰਤੀ ਵਿਚ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ।