ਬਠਿੰਡਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰ 'ਤੇ ਕਿਸਾਨ ਪਿਛਲੇ 1 ਮਹੀਨਿਆਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਪਿਛਲੇ 1 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਕਾਲੇ ਕਾਨੂੰਨ ਰੱਦ ਕੀਤਾ ਜਾਣ।
ਦਿੱਲੀ ਧਰਨੇ 'ਚ ਨੌਜਵਾਨ ਦੀ ਹੋਈ ਮੌਤ, ਪਿੰਡ 'ਚ ਹੋਇਆ ਅੰਤਿਮ ਸਸਕਾਰ - ਖੇਤੀ ਕਾਨੂੰਨਾਂ ਦਾ ਵਿਰੋਧ
ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਧਰਨੇ ਵਿੱਚ ਪਿੰਡ ਚਾਉਕੇ ਦੇ 18 ਸਾਲਾ ਨੌਜਵਾਨ ਕਿਸਾਨ ਜਸ਼ਨਪ੍ਰੀਤ ਸਿੰਘ ਦੀ ਟਿਕਰੀ ਧਰਨੇ 'ਚ ਮੌਤ ਗਈ ਸੀ, ਪਿੰਡ 'ਚ ਹੋਇਆ ਅੰਤਿਮ ਸਸਕਾਰ
ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਧਰਨੇ ਵਿੱਚ ਪਿੰਡ ਚਾਉਕੇ ਦੇ 18 ਸਾਲਾਂ ਨੌਜਵਾਨ ਕਿਸਾਨ ਜਸ਼ਨਪ੍ਰੀਤ ਸਿੰਘ ਦੀ ਟਿਕਰੀ ਧਰਨੇ ਤੋ ਵਾਪਸ ਆਉਂਦੇ ਸਮੇਂ ਮੌਤ ਹੋ ਗਈ ਸੀ। ਨੌਜਵਾਨ ਕਿਸਾਨ ਜਸ਼ਨਪ੍ਰੀਤ ਸਿੰਘ ਦਾ ਪਿੰਡ ਚਾਉਕੇ ਵਿੱਖੇ ਅੰਤਿਮ ਸਸਕਾਰ ਹੋਇਆ। ਇਸ ਸਮੇਂ ਵੱਖ-ਵੱਖ ਸਿਆਸੀ ਪਾਰਟੀ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਬੀਕੇਯੂ ਉਗਰਾਹਾਂ ਦੇ ਆਗੂ ਮੋਠੂ ਸਿੰਘ ਨੇ ਕਿਹਾ ਕਿ ਜਸਨਪ੍ਰੀਤ ਸਿੰਘ ਦੇ ਸਸਕਾਰ ਮੌਕੇ ਹਰ ਇੱਕ ਅੱਖ ਨਮ ਸੀ ਤੇ ਪਿੰਡ ਵਾਸੀਆਂ 'ਚ ਕੇਂਦਰ ਸਰਕਾਰ ਵਿਰੁੱਧ ਭਾਰੀ ਰੋਸ ਸੀ।
ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਆਪਣੇ ਮਾਪਿਆ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਰਿਵਾਰ 'ਤੇ 15 ਲੱਖ ਦੇ ਕਰੀਬ ਕਰਜ਼ਾ ਹੈ, ਜਿਸ ਨੂੰ ਜਸ਼ਨਪ੍ਰੀਤ ਫ਼ੌਜ ਵਿੱਚ ਭਰਤੀ ਹੋ ਕੇ ਚੁਕਾਉਣਾ ਚਾਹੁੰਦਾ ਸੀ। ਇਸ ਸਮੇਂ ਸਰਕਾਰ ਵੱਲੋਂ ਪਰਿਵਾਰ ਨੂੰ 5 ਲੱਖ ਦਾ ਚੈੱਕ, ਹਲਕਾ ਮੋੜ ਤੋਂ ਕਾਂਗਰਸ ਪਾਰਟੀ ਦੇ ਸੇਵਾਦਾਰ ਮੰਗਤ ਰਾਏ ਬਾਂਸਲ ਵੱਲੋਂ 5 ਲੱਖ ਰੁਪਏ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਨਕਈ ਵੱਲੋਂ 5 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ।